03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਭੁਪਿੰਦਰ ਸਿੰਘ ਮਾਨ ਨੂੰ ਮਿਲਿਆ ਪ੍ਰਿੰ. ਸੁਜਾਨ ਸਿੰਘ ਪੁਰਸਕਾਰ, ਮੌੜ ਇਲਾਕੇ ਦਾ ਵਧਿਆ ਮਾਣ

ਮੌੜ ਮੰਡੀ, 2 ਨਵੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬੀ ਸਾਹਿਤ ਦੇ ਖੇਤਰ ਵਿਚ ਮੌੜ ਇਲਾਕੇ ਲਈ ਮਾਣ ਵਾਲੀ ਪ੍ਰਾਪਤੀ ਕਰਦਿਆਂ ਉੱਘੇ ਲੇਖਕ ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਹਿ ‘ਲਾਲ ਰੱਤਾ’ ਨੂੰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਲ 2026 ਦਾ ਸਰਵੋਤਮ ਪੰਜਾਬੀ ਕਹਾਣੀ ਸੰਗ੍ਰਹਿ ਪੁਰਸਕਾਰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ ਪ੍ਰਦਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 03-11-2026
ਮੌੜ ਮੰਡੀ, 2 ਨਵੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬੀ ਸਾਹਿਤ ਦੇ ਖੇਤਰ ਵਿਚ ਮੌੜ ਇਲਾਕੇ ਲਈ ਮਾਣ ਵਾਲੀ ਪ੍ਰਾਪਤੀ ਕਰਦਿਆਂ ਉੱਘੇ ਲੇਖਕ ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਹਿ ‘ਲਾਲ ਰੱਤਾ’ ਨੂੰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਲ 2026 ਦਾ ਸਰਵੋਤਮ ਪੰਜਾਬੀ ਕਹਾਣੀ ਸੰਗ੍ਰਹਿ ਪੁਰਸਕਾਰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ ਪ੍ਰਦਾਨ ਕੀਤਾ ਗਿਆ। ਇਹ ਸਨਮਾਨ ਪੰਜਾਬੀ ਮਾਹ-2026 ਦੇ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ।ਇਹ ਪੁਰਸਕਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਪ੍ਰੋ. ਜਗਦੀਪ ਸਿੰਘ, ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਵੱਲੋਂ ਭੁਪਿੰਦਰ ਸਿੰਘ ਮਾਨ ਨੂੰ ਭੇਟ ਕੀਤਾ ਗਿਆ। ਪੰਜਾਬੀ ਸਾਹਿਤ ਸਭਾ, ਮੌੜ ਦੇ ਸਰਪ੍ਰਸਤ ਸ੍ਰੀ ਸੁਰਿੰਦਰ ਗੁਪਤਾ ਨੇ ਸਮੁੱਚੇ ਪੰਜਾਬੀ ਸਾਹਿਤ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਭੁਪਿੰਦਰ ਸਿੰਘ ਮਾਨ ਦੀ ਇਹ ਪ੍ਰਾਪਤੀ ਸਿਰਫ਼ ਉਨ੍ਹਾਂ ਦੀ ਨਿੱਜੀ ਸਫਲਤਾ ਨਹੀਂ, ਸਗੋਂ ਪੂਰੇ ਮੌੜ ਇਲਾਕੇ ਲਈ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਇਲਾਕੇ ਦੀ ਸਾਹਿਤਕ ਪਛਾਣ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਭੁਪਿੰਦਰ ਸਿੰਘ ਮਾਨ ਪਿਛਲੇ ਦੋ ਦਹਾਕਿਆਂ ਤੋਂ ਸਾਹਿਤ, ਸਿੱਖਿਆ, ਸਮਾਜ ਸੇਵਾ ਅਤੇ ਖ਼ੂਨਦਾਨ ਲਹਿਰ ਵਿਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀਆਂ ਸਾਹਿਤਕ ਰਚਨਾਵਾਂ ਨੂੰ ਪਾਠਕਾਂ ਅਤੇ ਸਾਹਿਤਕ ਹਲਕਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਪ੍ਰਾਪਤੀ ‘ਤੇ ਪੰਜਾਬੀ ਸਾਹਿਤ ਸਭਾ, ਮੌੜ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਮਾਨ, ਜਨਰਲ ਸਕੱਤਰ ਕੁਲਦੀਪ ਦੀਪ, ਜਗਸੀਰ ਸਿੰਘ ਧਾਲੀਵਾਲ, ਮਾਸਟਰ ਰਣਜੀਤ ਸਿੰਘ, ਨਰੇਸ਼ ਕੁਮਾਰ, ਦੀਪਕ ਬਾਂਸਲ, ਸਪਰਸ਼ ਗਰਗ, ਵੀਰਪਾਲ ਕੌਰ, ਪ੍ਰੀਤ ਗਿੱਲ, ਜਗਦੇਵ ਯਾਤਰੀ, ਆਕਾਸ਼ਦੀਪ ਸਿੰਘ ਮਾਨ ਅਤੇ ਰੂਰਲ ਯੂਥ ਕਲੱਬਜ਼ ਦੇ ਰਣਜੀਤ ਸਿੰਘ ਬਰਾੜ, ਗੁਰਚਰਨ ਸਿੰਘ ਜੰਡਵਾਲਾ, ਸੁਖਵਿੰਦਰ ਸਿੱਧੂ ਅਤੇ ਬਲਵਿੰਦਰ ਸਿੰਘ ਅਕਲੀਆ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ। ਦੋਵਾਂ ਸੰਸਥਾਵਾਂ ਵਲੋਂ ਜਲਦੀ ਹੀ ਭੁਪਿੰਦਰ ਸਿੰਘ ਮਾਨ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪੁਸਤਕ ਸਮੀਖਿਆ ਸਮਾਗਮ ਕਰਵਾਇਆ ਅਗਲੀ ਖ਼ਬਰ ਅਨਾਜ ਮੰਡੀ ਛੋਟੀ ਹੋਣ ਕਾਰਨ ਸੜਕਾਂ ਅਤੇ ਰਸਤਿਆਂ ਵਿਚਕਾਰ ਝੋਨੇ ਦੇ ਢੇਰ
Ad Position 24