03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪੁਸਤਕ ਸਮੀਖਿਆ ਸਮਾਗਮ ਕਰਵਾਇਆ

ਤਲਵੰਡੀ ਸਾਬੋ, 2 ਨਵੰਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀ ਬਾਬਾ ਦੀਪ ਸਿੰਘ ਜੀ ਲਾਇਬ੍ਰੇਰੀ ਵਿਖੇ ਪੰਜਾਬੀ ਵਿਭਾਗ ਵਲੋਂ ਵਿਦਿਆਰਥਣਾਂ ਵਿਚ ਸਾਹਿਤਕ ਰੁਚੀ ਨੂੰ ਪ੍ਰਫੁੱਲਿਤ ਕਰਨ ਅਤੇ ਪੁਸਤਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੁਸਤਕ ਸਮੀਖਿਆ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਵੱਖ-ਵੱਖ ਸਾਹਿਤਕ ਪੁਸਤਕਾਂ ਦੀ ਸਮੀਖਿਆ ਪੇਸ਼ ਕੀਤੀ।

Ad Position 21
No active advertisement
ਪੁਸਤਕ ਸਮੀਖਿਆ ਸਮਾਗਮ ਦੌਰਾਨ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਅਧਿਆਪਕ। 03-11-2026
ਤਲਵੰਡੀ ਸਾਬੋ, 2 ਨਵੰਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀ ਬਾਬਾ ਦੀਪ ਸਿੰਘ ਜੀ ਲਾਇਬ੍ਰੇਰੀ ਵਿਖੇ ਪੰਜਾਬੀ ਵਿਭਾਗ ਵਲੋਂ ਵਿਦਿਆਰਥਣਾਂ ਵਿਚ ਸਾਹਿਤਕ ਰੁਚੀ ਨੂੰ ਪ੍ਰਫੁੱਲਿਤ ਕਰਨ ਅਤੇ ਪੁਸਤਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੁਸਤਕ ਸਮੀਖਿਆ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਵੱਖ-ਵੱਖ ਸਾਹਿਤਕ ਪੁਸਤਕਾਂ ਦੀ ਸਮੀਖਿਆ ਪੇਸ਼ ਕੀਤੀ। ਇਸ ਮੌਕੇ ਐਮ.ਏ. ਪੰਜਾਬੀ ਭਾਗ ਪਹਿਲਾ ਦੀ ਵਿਦਿਆਰਥਣ ਜਸਵਿੰਦਰ ਕੌਰ ਨੇ ਗੁਰਪ੍ਰੀਤ ਸਿੰਘ ਧੁੱਗਾ ਦੀ ਪੁਸਤਕ ‘ਚਾਲੀ-ਦਿਨ’ ਅਤੇ ਬੀ.ਕਾਮ. ਭਾਗ ਤੀਜਾ ਦੀ ਵਿਦਿਆਰਥਣ ਜਸਵੀਰ ਕੌਰ ਨੇ ਪ੍ਰਸਿੱਧ ਅਦਾਕਾਰ ਅਤੇ ਲੇਖਕ ਬਲਰਾਜ ਸਾਹਨੀ ਦੀ ਰਚਨਾ ‘ਮੇਰੀ ਫ਼ਿਲਮੀ ਆਤਮਕਥਾ’ ਦੀ ਪ੍ਰਭਾਵਸ਼ਾਲੀ ਸਮੀਖਿਆ ਪੇਸ਼ ਕੀਤੀ। ਵਿਦਿਆਰਥਣਾਂ ਨੇ ਪੁਸਤਕਾਂ ਦੇ ਵਿਸ਼ਾ-ਵਸਤੂ, ਲੇਖਕਾਂ ਦੇ ਵਿਚਾਰਾਂ, ਸਾਹਿਤਕ ਮਹੱਤਤਾ ਅਤੇ ਸਮਾਜਿਕ ਸਰੋਕਾਰਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਸਿਮਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਨਿਯਮਿਤ ਤੌਰ ‘ਤੇ ਸਾਹਿਤਕ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕੀਤਾ। ਵਿਭਾਗ ਮੁਖੀ ਡਾ. ਅਮਨਪਾਲ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਗੀਆਂ ਪੁਸਤਕਾਂ ਮਨੁੱਖ ਦੀ ਸੋਚ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਜੀਵਨ ਨੂੰ ਹੋਰ ਵੀ ਖ਼ੂਬਸੂਰਤ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥਣਾਂ ਦੇ ਬੌਧਿਕ, ਭਾਸ਼ਾਈ ਅਤੇ ਰਚਨਾਤਮਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਸਤਕਾਂ ਮਨੁੱਖ ਦੀਆਂ ਸਭ ਤੋਂ ਚੰਗੀਆਂ ਮਾਰਗਦਰਸ਼ਕ ਹੁੰਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਪੜ੍ਹਨ ਦੀ ਆਦਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਗਿਆਨ ਦੇ ਦਾਇਰੇ ਨੂੰ ਵਿਸ਼ਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲਾਇਬ੍ਰੇਰੀਅਨ ਜਸਵਿੰਦਰ ਕੌਰ ਅਤੇ ਪੰਜਾਬੀ ਵਿਭਾਗ ਤੋਂ ਪ੍ਰੋ. ਧਨਵੀਰ ਕੌਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 2027 ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ- ਬਬਲੀ ਢਿੱਲੋਂ ਅਗਲੀ ਖ਼ਬਰ ਭੁਪਿੰਦਰ ਸਿੰਘ ਮਾਨ ਨੂੰ ਮਿਲਿਆ ਪ੍ਰਿੰ. ਸੁਜਾਨ ਸਿੰਘ ਪੁਰਸਕਾਰ, ਮੌੜ ਇਲਾਕੇ ਦਾ ਵਧਿਆ ਮਾਣ
Ad Position 24