03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

2027 ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ- ਬਬਲੀ ਢਿੱਲੋਂ

ਬਠਿੰਡਾ, 2 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ-2027 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਵਲੋਂ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਲਈ ‘ਚਾਹ ਤੇ ਚਰਚਾ’ ਪ੍ਰੋਗਰਾਮਾਂ ਦੀ ਲੜੀ ਤਹਿਤ ਇਕ ਨਿੱਜੀ ਪੈਲੇਸ ਵਿਖੇ ਚੌਥਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਡੱਬਵਾਲੀ ਰੋਡ ਅਤੇ ਮਾਨਸਾ ਰੋਡ ਨਾਲ ਸਬੰਧਿਤ ਸਰਕਲ ਨੰਬਰ 13 ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ।

Ad Position 21
No active advertisement
ਬਠਿੰਡਾ ਵਿਖੇ ਹੋਏ ਪ੍ਰੋਗਰਾਮ ਦੌਰਾਨ ਸਟੇਜ ’ਤੇ ਬਿਰਾਜਮਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਤੇ ਲੀਡਰਸ਼ਿਪ। ਅਜੀਤ ਤਸਵੀਰ ਲੱਗੇ ਝੋਨੇ ਦੇ ਢੇਰ ਦੀ ਇਕ ਤਸਵੀਰ। 03-11-2026
ਬਠਿੰਡਾ, 2 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ-2027 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਵਲੋਂ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਲਈ ‘ਚਾਹ ਤੇ ਚਰਚਾ’ ਪ੍ਰੋਗਰਾਮਾਂ ਦੀ ਲੜੀ ਤਹਿਤ ਇਕ ਨਿੱਜੀ ਪੈਲੇਸ ਵਿਖੇ ਚੌਥਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਡੱਬਵਾਲੀ ਰੋਡ ਅਤੇ ਮਾਨਸਾ ਰੋਡ ਨਾਲ ਸਬੰਧਿਤ ਸਰਕਲ ਨੰਬਰ 13 ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜ ਅਤੇ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਸਹੂਲਤਾਂ ਅੱਜ ਵੀ ਲੋਕਾਂ ਦੇ ਮਨਾਂ ਵਿਚ ਹਨ। ਇਸ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਆਰਥਿਕ ਸੰਕਟ ਵੱਲ ਧੱਕ ਦਿੱਤਾ ਹੈ।ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਦੀ ਸੁਰੱਖਿਆ ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੋਣ ਦੇ ਨਾਤੇ ਸੂਬੇ ਦੇ ਹਿੱਤਾਂ, ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਦੀਆਂ ਸਮੱਸਿਆਵਾਂ ਲਈ ਵਚਨਬੱਧ ਹੈ। ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਨੂੰ ਪੀ.ਏ.ਸੀ ਮੈਂਬਰ ਦਲਜੀਤ ਸਿੰਘ ਬਰਾੜ, ਕੌਮੀ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਬੀੜ ਬਹਿਮਣ, ਮੋਹਨਜੀਤ ਸਿੰਘ ਪੁਰੀ, ਗੁਰਚਰਨ ਸਿੰਘ ਓਐਸਡੀ, ਆਕਾਸ਼ਦੀਪ ਸਿੰਘ ਮਿੱਡੂ ਖੇੜਾ, ਕੁਲਦੀਪ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਸੰਧੂ, ਰਵਿੰਦਰ ਸਿੰਘ ਚੀਮਾ, ਸਰਨਜੀਤ ਕੌਰ, ਕਮਲਜੀਤ ਕੌਰ, ਗੁਰਮੀਤ ਸਿੰਘ ਸਿੱਧੂ, ਡਾਕਟਰ ਗੁਰਮਿੰਦਰ ਸਿੰਘ, ਗੁਰਦੀਪ ਸਿੰਘ, ਪ੍ਰਿੰਸੀਪਲ ਜਸਵਿੰਦਰ ਸਿੰਘ ਮਾਨਸ਼ਾਹੀਆ ਆਦਿ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਅਧਿਆਪਕ ਅਤੇ ਫ਼ੀਲਡ ਸਟਾਫ਼ ਸਨਮਾਨਿਤ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪੁਸਤਕ ਸਮੀਖਿਆ ਸਮਾਗਮ ਕਰਵਾਇਆ
Ad Position 24