02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਇਨਸਾਫ਼ ਰੈਲੀ 2027 ਦੀਆਂ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ- ਗੁਰਮੀਤ ਸਿੰਘ ਸੰਧੂ

ਸੰਗਤ ਮੰਡੀ, 2 ਨਵੰਬਰ (ਸੁਖਤੇਜ ਧਾਲੀਵਾਲ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ, ਆਮ ਲੋਕਾਂ ਅਤੇ ਵਪਾਰੀ ਵਰਗ ਦੇ ਸ਼ਾਮਿਲ ਹੋਣ ਦੀ ਉਮੀਦ ਹੈ।

Ad Position 21
No active advertisement
ਅਜੀਤ ਡੈਸਕ 03-11-2026
ਸੰਗਤ ਮੰਡੀ, 2 ਨਵੰਬਰ (ਸੁਖਤੇਜ ਧਾਲੀਵਾਲ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ, ਆਮ ਲੋਕਾਂ ਅਤੇ ਵਪਾਰੀ ਵਰਗ ਦੇ ਸ਼ਾਮਿਲ ਹੋਣ ਦੀ ਉਮੀਦ ਹੈ। ਇਹ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਸੰਧੂ ਨੇ ਬਠਿੰਡਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਪੰਜਾਬੀਆਂ ਵਿਚ ਭਾਰੀ ਉਤਸ਼ਾਹ ਹੈ ਅਤੇ ਖ਼ਾਸ ਕਰਕੇ ਵਪਾਰੀ ਵਰਗ ਵੱਲੋਂ ਵੀ ਇਸ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੰਗਰੂਰ ਵਿਖੇ ਹੋਣ ਵਾਲੀ ਇਸ ਰੈਲੀ ਵਿਚ ਦੋ ਲੱਖ ਤੋਂ ਵੱਧ ਲੋਕ ਸ਼ਾਮਿਲ ਹੋਣਗੇ। ਸੰਧੂ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਨੂੰ ਹਰ ਪੱਖੋਂ ਨੁਕਸਾਨ ਪਹੁੰਚਿਆ ਹੈ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ। ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੇ ਗੰਭੀਰ ਰੂਪ ਧਾਰਿਆ ਸੀ। ਉਨ੍ਹਾਂ ਭਾਜਪਾ ਵੱਲੋਂ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਸਰਗਰਮੀਆਂ ਨੂੰ ਲੋਕਾਂ ਨੂੰ ਗੁਮਰਾਹ ਕਰਨ ਵਾਲੀਆਂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹੋ ਕੇ ਕਾਂਗਰਸ ਨੂੰ ਇਕ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 4 ਨਵੰਬਰ ਦੀ ਇਹ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਲਿਆਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਹੱਕ ਵਿਚ ਮਾਹੌਲ ਤਿਆਰ ਕਰੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪ੍ਰੀਤ ਸਿੰਘ ਹੈਪੀ ਪ੍ਰਧਾਨ ਪੰਜਾਬ ਪ੍ਰਦੇਸ ਕਾਂਗਰਸ ਸੇਵਾਦਾਲ ਜ਼ਿਲ੍ਹਾ ਬਠਿੰਡਾ ਦਿਹਾਤੀ, ਸੀਨੀਅਰ ਆਗੂ ਗੁਰਦਰਸ਼ਨ ਸਿੰਘ ਪਥਰਾਲਾ, ਦੀਪਕ ਬਾਂਸਲ ਜੱਸੀ, ਰਾਮ ਸਿੰਘ ਗਹਿਰੀ, ਗੁਰਲਾਲ ਸਿੰਘ ਪੰਚ, ਗੁਰਲਾਭ ਸਿੰਘ ਬਾਂਡੀ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਕਾਂਗੜ ਦੇ ਦਫ਼ਤਰ ਦੇ ਉਦਘਾਟਨ ਦੌਰਾਨ ਭਾਰੀ ਇਕੱਠ ਨੇ ਕਾਂਗਰਸੀਆਂ ਦੇ ਹੌਸਲੇ ਕੀਤੇ ਬੁਲੰਦ ਅਗਲੀ ਖ਼ਬਰ ਬਠਿੰਡਾ ਬਣਿਆ ਪੰਜਾਬ ਦਾ ਪਹਿਲਾ ਸ਼ਹਿਰ, ਜਿੱਥੇ ਹਰ ਸੰਪਤੀ ਨੂੰ ਮਿਲੀ ਡਿਜੀਟਲ ਲੋਕੇਸ਼ਨ
Ad Position 24