ਕਿਸਾਨਾਂ, ਨੌਜਵਾਨਾਂ ਤੇ ਆਮ ਲੋਕਾਂ ਦੇ ਮੁੱਦੇ ਉਠਾਏਗੀ ਕਾਂਗਰਸ ਦੀ ਇਨਸਾਫ਼ ਰੈਲੀ- ਜਗਤਾਰ ਸਿੰਘ ਪਥਰਾਲਾ
ਸੰਗਤ ਮੰਡੀ, 2 ਨਵੰਬਰ (ਸੁਖਤੇਜ ਧਾਲੀਵਾਲ/ਅੰਮ੍ਰਿਤ ਸ਼ਰਮਾ)- ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੁਣ ਤੋਂ ਹੀ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।
ਸੰਗਤ ਮੰਡੀ, 2 ਨਵੰਬਰ (ਸੁਖਤੇਜ ਧਾਲੀਵਾਲ/ਅੰਮ੍ਰਿਤ ਸ਼ਰਮਾ)- ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੁਣ ਤੋਂ ਹੀ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਰੈਲੀ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਜਗਤਾਰ ਸਿੰਘ ਪਥਰਾਲਾ ਨੇ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਪੰਜਾਬ ਦੇ ਸਿਆਸੀ ਮਾਹੌਲ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਧਾਨ ਸਭਾ ਹਲਕਿਆਂ ਤੋਂ ਦੋ ਲੱਖ ਤੋਂ ਵੱਧ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ। ਸੂਬੇ ਵਿਚ ਕਾਨੂੰਨ ਵਿਵਸਥਾ, ਨਸ਼ਿਆਂ ਦਾ ਵਧਦਾ ਪ੍ਰਭਾਵ, ਬੇਰੁਜ਼ਗਾਰੀ, ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦੇ ਹਨ। ਪਥਰਾਲਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸਮੇਤ ਪੰਜਾਬ ਦੇ ਹੱਕਾਂ ਨਾਲ ਸਬੰਧਿਤ ਮੁੱਦੇ ਪ੍ਰਮੁੱਖਤਾ ਨਾਲ ਉਠਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਵਿਚ ਆਪਣਾ ਪੱਖ ਰੱਖੇਗੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਕਰਦੀ ਹੈ।