ਸੰਗਤ ਕਲਾਂ ਤੋਂ ਗੁਰਥੜੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ
ਸੰਗਤ ਮੰਡੀ, 2 ਨਵੰਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਪੈਂਦੇ ਪਿੰਡ ਸੰਗਤ ਕਲਾਂ ਤੋਂ ਗੁਰਥੜੀ ਨੂੰ ਜਾਣ ਵਾਲੀ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਸ ਸੜਕ ਦੀ ਮੁਰੰਮਤ ਅਤੇ ਸੁਧਾਰ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਸੰਗਤ ਮੰਡੀ, 2 ਨਵੰਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਪੈਂਦੇ ਪਿੰਡ ਸੰਗਤ ਕਲਾਂ ਤੋਂ ਗੁਰਥੜੀ ਨੂੰ ਜਾਣ ਵਾਲੀ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਸ ਸੜਕ ਦੀ ਮੁਰੰਮਤ ਅਤੇ ਸੁਧਾਰ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਕੰਮ ਸ਼ੁਰੂ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸੜਕਾਂ ਦੀ ਬਿਹਤਰ ਹਾਲਤ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਵੀ ਅਹਿਮ ਹੈ। ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸੰਗਤ ਕਲਾਂ ਅਤੇ ਸੰਗਤ ਮੰਡੀ ਦੀ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਹਾਜ਼ਰ ਰਹੀ। ਇਨ੍ਹਾਂ ਵਿਚ ਅਗਰਵਾਲ ਸਮਾਜ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ, ਟ੍ਰੇਡ ਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ, ਬਲਾਕ ਪ੍ਰਧਾਨ ਰਵੀ ਗੋਇਲ, ਨਿੱਕਾ ਗੋਇਲ, ਸਿੱਖਿਆ ਕੋਆਰਡੀਨੇਟਰ ਜਸਵੰਤ ਸਿੰਘ ਸੋਮਾ, ਸੀਨੀਅਰ ਆਗੂ ਬਹਾਦਰ ਸਿੰਘ ਫੁੱਲੋ ਮਿੱਠੀ, ਹਰਦੇਵ ਸਿੰਘ ਸਿੱਧੂ, ਗੁਰਦੂਰ ਸਿੰਘ ਸਿੱਧੂ, ਗੁਰਜੀਤ ਸਿੰਘ ਖ਼ਾਲਸਾ ਅਤੇ ਰੇਸ਼ਮ ਸਿੰਘ ਸੰਗਤ ਸਮੇਤ ਹੋਰ ਪਾਰਟੀ ਵਰਕਰ ਮੌਜੂਦ ਸਨ।