04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 3 ਨਵੰਬਰ (ਰਣਜੀਤ ਸਿੰਘ ਰਾਜੂ)- ਖਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਦੇ ਪਾਵਨ ਜਨਮ ਦਿਹਾੜੇ ਮੌਕੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਦੀ ਲੜੀ ‘ਚ ਅੱਜ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੀਆਂ ਵਿਦਿਆਰਥਣਾਂ ਨੇ ਹਾਜ਼ਰੀਆਂ ਭਰੀਆਂ। ਸਭ ਤੋਂ ਪਹਿਲਾਂ ਗੁਰਦੁਆਰਾ ਮਾਤਾ ਸਾਹਿਬ ਕੌਰ, ਮਾਤਾ ਸੁੰਦਰ ਕੌਰ ਜੀ ਵਿਖੇ ਪਿਛਲੇ ਦਿਨਾਂ ਤੋਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 04-11-2026
ਤਲਵੰਡੀ ਸਾਬੋ, 3 ਨਵੰਬਰ (ਰਣਜੀਤ ਸਿੰਘ ਰਾਜੂ)- ਖਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਦੇ ਪਾਵਨ ਜਨਮ ਦਿਹਾੜੇ ਮੌਕੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਦੀ ਲੜੀ ‘ਚ ਅੱਜ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੀਆਂ ਵਿਦਿਆਰਥਣਾਂ ਨੇ ਹਾਜ਼ਰੀਆਂ ਭਰੀਆਂ। ਸਭ ਤੋਂ ਪਹਿਲਾਂ ਗੁਰਦੁਆਰਾ ਮਾਤਾ ਸਾਹਿਬ ਕੌਰ, ਮਾਤਾ ਸੁੰਦਰ ਕੌਰ ਜੀ ਵਿਖੇ ਪਿਛਲੇ ਦਿਨਾਂ ਤੋਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅਰਦਾਸ ਤਖਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕੀਤੀ। ਭੋਗ ਉਪਰੰਤ ਤਖਤ ਸਾਹਿਬ ਕੰਪਲੈਕਸ ‘ਚ ਖੁੱਲ੍ਹੇ ਪੰਡਾਲ ‘ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਮਤਿ ਸਮਾਗਮ ‘ਚ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੀਆਂ ਵਿਦਿਆਰਥਣਾਂ ਨੇ ਕਥਾ, ਕੀਰਤਨ, ਜੋਸ਼ੀਲੀਆਂ ਵੀਰ-ਰਸੀ ਵਾਰਾਂ ਅਤੇ ਕਾਵਿ ਰਚਨਾਵਾਂ ਰਾਹੀਂ ਖ਼ਾਲਸਾਈ ਜਾਹੋ-ਜਲਾਲ ਦਾ ਮਾਹੌਲ ਸਿਰਜਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਮਾਤਾ ਸਾਹਿਬ ਕੌਰ ਜੀ ਦੇ ਲਾਸਾਨੀ ਜੀਵਨ ਅਤੇ ਪੰਥਕ ਦੇਣ ‘ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅੱਜ ਦੇ ਪਦਾਰਥਵਾਦੀ ਦੌਰ ਵਿਚ ਜਦੋਂ ਸਾਡੀਆਂ ਨੈਤਿਕ ਕਦਰਾਂ-ਕੀਮਤਾਂ ਨੂੰ ਖੋਰਾ ਲੱਗ ਰਿਹੈ, ਮਾਤਾ ਜੀ ਦਾ ਜੀਵਨ ਸਾਡੇ ਲਈ ਸਭ ਤੋਂ ਵੱਡਾ ਪ੍ਰੇਰਨਾ-ਸਰੋਤ ਹੈ। ਸਿੰਘ ਸਾਹਿਬ ਨੇ ਸਮੁੱਚੀ ਕੌਮ, ਖ਼ਾਸ ਕਰ ਨੌਜਵਾਨ ਪੀੜ੍ਹੀ ਨੂੰ ਖੰਡੇ-ਬਾਟੇ ਦੀ ਦਾਤ ਹਾਸਲ ਕਰਕੇ ਮਾਤਾ ਜੀ ਦੇ ਦਰਸਾਏ ਗੁਰਮਤਿ ਮਾਰਗ ‘ਤੇ ਚੱਲ ਕੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਸੰਗਤਾਂ ਦੇ ਰੂ-ਬ-ਰੂ ਹੁੰਦਿਆਂ ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਆਪਣੇ ਪ੍ਰਭਾਵਸ਼ਾਲੀ ਸੰਦੇਸ਼ ਵਿਚ ਕਿਹਾ ਕਿ ‘ਸਮਕਾਲੀ ਸਮਾਜ ਵਿਚ ਸਿੱਖ ਔਰਤ ਦੇ ਨਾਂ ਨਾਲ ਲੱਗਦੇ ‘ਕੌਰ’ ਸ਼ਬਦ ਦਾ ਮਹੱਤਵ ਹੋਰ ਵੀ ਵੱਧ ਜਾਂਦਾ ਹੈ। ‘ਕੌਰ’ ਕੇਵਲ ਇਕ ਨਾਂ ਨਹੀਂ, ਸਗੋਂ ਸਵੈ-ਮਾਣ, ਸੁਤੰਤਰਤਾ ਅਤੇ ਉੱਚੇ-ਸੁੱਚੇ ਆਚਰਣ ਦਾ ਪ੍ਰਤੀਕ ਹੈ। ਉਨ੍ਹਾਂ ਨੇ ਸਿੱਖ ਬੀਬੀਆਂ ਨੂੰ ਪਰਿਵਾਰਾਂ ਅੰਦਰ ਗੁਰਮੁਖੀ ਸੱਭਿਆਚਾਰ ਦਾ ਸੰਚਾਰ ਕਰਨ ਦੀ ਅਪੀਲ ਕੀਤੀ ਤਾਂ ਜੋ ਸਾਡੀਆਂ ਆਉਣ ਵਾਲੀਆਂ ਨਸਲਾਂ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਜੁੜੀਆਂ ਰਹਿਣ।’ ਸਮਾਪਤੀ ਮੌਕੇ ਤਖ਼ਤ ਸਾਹਿਬ ਪੁੱਜੀਆਂ ਸ਼ਖ਼ਸੀਅਤਾਂ, ਰਾਗੀ ਜਥਿਆਂ ਅਤੇ ਵਿੱਦਿਅਕ ਅਦਾਰਿਆਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ‘ਚ ਅਵਤਾਰ ਸਿੰਘ ਬਣਵਾਲਾ ਮੈਂਬਰ ਧਰਮ ਪ੍ਰਚਾਰ, ਬੀਬੀ ਜੋਗਿੰਦਰ ਕੌਰ,ਸੁਰਜੀਤ ਸਿੰਘ ਰਾਇਪੁਰ, ਜਗਸੀਰ ਸਿੰਘ ਮਾਂਗੇਆਣਾ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ, ਸੁਖਮਿੰਦਰ ਸਿੰਘ ਸਕੱਤਰ ਵਿੱਦਿਆ, ਨਰਿੰਦਰਜੀਤ ਸਿੰਘ ਮੈਨੇਜਰ ਤਖਤ ਸਾਹਿਬ, ਭੋਲਾ ਸਿੰਘ ਇੰਚਾਰਜ ਸਬ ਆਫ਼ਿਸ ਧਰਮ ਪ੍ਰਚਾਰ, ਡਾ. ਰਜਿੰਦਰ ਕੌਰ ਡਿਪਟੀ ਡਾਇਰੈਕਟਰ, ਗੁਰਦੇਵ ਸਿੰਘ ਸੰਧੂ, ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਮਾਖਾ, ਰਵਿੰਦਰ ਸਿੰਘ ਖ਼ਾਲਸਾ ਪ੍ਰਿੰਸੀਪਲ ਗੁਰਮਤਿ ਵਿਦਿਆਲਾ, ਮਨੋਰਮਾ ਸਮਾਘ ਪ੍ਰਿੰਸੀਪਲ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ/ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦਾ ਬਲਾਕ ਪ੍ਰਾਇਮਰੀ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬਰੇਟਾ ਸ਼ਹਿਰ ’ਚ ਵਿਕਾਸ ਕਾਰਜਾਂ ਨੂੰ ਲੱਗੀਆਂ ਬਰੇਕਾਂ
Ad Position 24