04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦਾ ਬਲਾਕ ਪ੍ਰਾਇਮਰੀ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਰਾਮਪੁਰਾ ਫੂਲ, 3 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਪਿੱਥੋ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਬਲਾਕ ਪ੍ਰਾਇਮਰੀ ਖੇਡਾਂ ਅੰਡਰ 11 ਕਬੱਡੀ ਨੈਸ਼ਨਲ ਸਟਾਈਲ ਪਿੰਡ ਰਾਮਪੁਰਾ ਵਿਖੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸ੍ਰੀ ਗੁਰੂ ਹਰਗੋਬਿੰਦ ਸਕੂਲ ਪਿੱਥੋ ਸਕੂਲ ਦੀਆਂ ਲੜਕੀਆਂ ਨੇ ਬਲਾਕ ਪ੍ਰਾਇਮਰੀ ਖੇਡਾਂ ਵਿਚ ਇਹ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਵਿਦਿਆਰਥਣਾਂ ਨੇ ਆਪਣੇ ਸਕੂਲ, ਆਪਣੇ ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 04-11-2026
ਰਾਮਪੁਰਾ ਫੂਲ, 3 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਪਿੱਥੋ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਬਲਾਕ ਪ੍ਰਾਇਮਰੀ ਖੇਡਾਂ ਅੰਡਰ 11 ਕਬੱਡੀ ਨੈਸ਼ਨਲ ਸਟਾਈਲ ਪਿੰਡ ਰਾਮਪੁਰਾ ਵਿਖੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸ੍ਰੀ ਗੁਰੂ ਹਰਗੋਬਿੰਦ ਸਕੂਲ ਪਿੱਥੋ ਸਕੂਲ ਦੀਆਂ ਲੜਕੀਆਂ ਨੇ ਬਲਾਕ ਪ੍ਰਾਇਮਰੀ ਖੇਡਾਂ ਵਿਚ ਇਹ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਵਿਦਿਆਰਥਣਾਂ ਨੇ ਆਪਣੇ ਸਕੂਲ, ਆਪਣੇ ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਪ੍ਰਧਾਨ ਦਰਸ਼ਨ ਸਿੰਘ, ਚੇਅਰਪਰਸਨ ਪਰਮਜੀਤ ਕੌਰ, ਪ੍ਰਿੰਸੀਪਲ, ਸਮੂਹ ਅਧਿਆਪਕਾਂ ਅਤੇ ਸਕੂਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ ਅਤੇ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹਰ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ, ਆਪਣੇ ਪਰਿਵਾਰ ਅਤੇ ਪੰਜਾਬ ਦਾ ਨਾਮ ਹੋਰ ਉੱਚਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ : ਨੈੱਟਬਾਲ ਅੰਡਰ-14 ਲੜਕੀਆਂ ਅਤੇ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਦ... ਅਗਲੀ ਖ਼ਬਰ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ
Ad Position 24