ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ ਮਲੂਕਾ ’ਚ 14 ਸੀ.ਸੀ.ਟੀ.ਵੀ. ਕੈਮਰੇ ਲਗਾਏ ਪਿੰਡ ਜੀਦਾ ਵਿਖੇ ਕਰਵਾਇਆ ਸੈਮੀਨਾਰ
ਬਠਿੰਡਾ, 3 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਵੱਢਣ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਪਿੰਡ ਮਲੂਕਾ ਦੇ ਵਾਸੀਆਂ ਦੀ ਮੰਗ ਅਨੁਸਾਰ 14 ਸੀ. ਸੀ.
ਬਠਿੰਡਾ, 3 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਵੱਢਣ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਪਿੰਡ ਮਲੂਕਾ ਦੇ ਵਾਸੀਆਂ ਦੀ ਮੰਗ ਅਨੁਸਾਰ 14 ਸੀ.ਸੀ.ਟੀ.ਵੀ. ਕੈਮਰੇ ਲਗਵਾ ਦਿੱਤੇ ਗਏ ਹਨ। ਇਸ ਨਾਲ ਉਨ੍ਹਾਂ ਥਾਵਾਂ ਦੀ ਵੀ ਨਿਗਰਾਨੀ ਆਸਾਨ ਹੋ ਜਾਵੇਗੀ, ਜਿਨ੍ਹਾਂ ਥਾਵਾਂ ਉੱਤੇ ਸਮਾਜ ਵਿਰੋਧੀ ਅਨਸਰਾਂ ਵਲੋਂ ਕੋਈ ਵੀ ਕਾਰਵਾਈ ਕੀਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਿਨ੍ਹਾਂ ਇਲਾਕਿਆਂ ’ਚ ਨਸ਼ਿਆਂ ਦਾ ਵੱਧ ਪ੍ਰਕੋਪ ਹੈ, ਉਨ੍ਹਾਂ ਇਲਾਕਿਆਂ ’ਚ ਲੋਕਾਂ ਨਾਲ ਗੱਲਬਾਤ ਕਰਕੇ ਨਸ਼ਿਆਂ ਦਾ ਪ੍ਰਕੋਪ ਖ਼ਤਮ ਕਰਨ ਲਈ ਉਨ੍ਹਾਂ ਦੀ ਲੋੜ ਅਨੁਸਾਰ ਬੁਨਿਆਦੀ ਸਹੂਲਤਾਂ ’ਚ ਵਾਧਾ ਕੀਤਾ ਜਾ ਰਿਹਾ ਹੈ। ਇਸ ਤਹਿਤ ਪਿੰਡਾਂ ਵਿਚ ਸੀ.ਸੀ. ਟੀ.ਵੀ. ਕੈਮਰੇ ਲਗਵਾਉਣ ਦਾ ਕੰਮ, ਸਟਰੀਟ ਲਾਈਟਾਂ ਦਾ ਕੰਮ, ਖੇਡ ਮੈਦਾਨਾਂ ਦੇ ਸੁਧਾਰ ਦਾ ਕੰਮ, ਸਪੋਰਟਸ ਕਿੱਟਾਂ ਵੰਡਣ ਦਾ ਕੰਮ ਆਦਿ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਇਨ੍ਹਾਂ ਪਿੰਡਾਂ ਵਿਚ ਕ੍ਰਿਕਟ, ਵਾਲੀਬਾਲ ਅਤੇ ਐਥਲੀਟ ਸੰਬੰਧੀ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਦੇ ਮੈਚ 10 ਨਵੰਬਰ ਤੱਕ ਕਰਵਾਏ ਜਾਣਗੇ। ਇਸ ਸੰਬੰਧੀ ਸਾਰੇ ਵਿਭਾਗਾਂ ਨਾਲ ਬੁਲਾਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਸਬੰਧਿਤ ਸਰਕਾਰੀ ਵਿਭਾਗ ਨਸ਼ਿਆਂ ਖ਼ਿਲਾਫ਼ ਲੜਾਈ ’ਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ, ਉਪ ਮੰਡਲ ਮਜਿਸਟਰੇਟ ਅਤੇ ਸਹਾਇਕ ਕਮਿਸ਼ਨਰ ਗੁਰਜਿੰਦਰ ਸਿੰਘ, ਉਪ ਮੰਡਲ ਮਜਿਸਟਰੇਟ ਤਲਵੰਡੀ ਸਾਬੋ ਮੈਡਮ ਵੀਰਪਾਲ ਕੌਰ, ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ ਅਭਿਨਵ, ਡੀ.ਐੱਸ. ਪੀ. ਕਰਮਜੀਤ ਸਿੰਘ ਸੰਧਾਵਾਲੀਆ ਆਦਿ ਹਾਜ਼ਰ ਸਨ। ਇਸ ਤੋਂ ਇਲਾਵਾ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਪਿੰਡ ਜੀਦਾ ਵਿਖੇ ਨੁੱਕੜ ਮੀਟਿੰਗ ਅਤੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਅਤੇ ਪਿੰਡ ਅਬਲੂ ਵਿਖੇ ਵੀ ਜਾਗਰੂਕਤਾ ਕੈਂਪ ਲਗਾਇਆ ਗਿਆ।