9.25 ਗ੍ਰਾਮ ਹੈਰੋਇਨ ਸਣੇ 2 ਕਾਬੂ
ਬਠਿੰਡਾ, 3 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 2 ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 9.
ਬਠਿੰਡਾ, 3 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 2 ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 9.25 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਕੈਂਟ ਰਿੰਗ ਰੋਡ ਬਿਜਲੀ ਗਰਿੱਡ ਪਾਸੋਂ ਇਕ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਵੀਰੂ ਸਿੰਘ ਵਾਸੀ ਬੇਅੰਤ ਨਗਰ ਬਠਿੰਡਾ ਵਜੋਂ ਹੋਈ ਹੈ। ਜਿਸ ‘ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਦੀ ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਪਾਰਟੀ ਵਲੋਂ ਵਿਜੈ ਵਾਸੀ ਬੇਅੰਤ ਨਗਰ ਬਠਿੰਡਾ ਨੂੰ ਨਗਰ ਸੁਧਾਰ ਟਰੱਸਟ, ਮਾਰਕੀਟ ਪਾਸੋਂ 2.25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ‘ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।