05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜਲ ਸਪਲਾਈ ਵਿਭਾਗ ਦੇ ਕੱਚੇ ਕਾਮਿਆਂ ਵਲੋਂ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਚ ਪਰਿਵਾਰਾਂ ਸਮੇਤ ਰੋਸ ਮੁਜ਼ਾਹਰਾ 6 ਨੂੰ

ਬਠਿੰਡਾ, 4 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿਚ ਗੱਜਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਯੂਨੀਅਨ ਦੀ ਸਥਾਨਕ ਚਿਲਡਰਨ ਪਾਰਕ ਵਿਚ ਹੋਈ ਮੀਟਿੰਗ ਦੌਰਾਨ ਅੰਮ੍ਰਿਤਪਾਲ ਸਿੰਘ ਕਲਿਆਣ ਜ਼ਿਲ੍ਹਾ ਪ੍ਰਧਾਨ, ਅੰਗਰੇਜ਼ ਸਿੰਘ ਜਨਰਲ ਸਕੱਤਰ ਅਤੇ ਕੁਲਵੰਤ ਸਿੰਘ ਕਾਲਝਰਾਣੀ ਪੈੱ੍ਰਸ ਸਕੱਤਰ ਨੇ ਦੱਸਿਆ ਕਿ ਪਿਛਲੇ 15-20 ਸਾਲਾਂ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਇੰਨਲਿਸਟਮੈਂਟ ਆਊਟਸੋਰਸ ਵਰਕਰ ਨਿਗੂਣੀਆਂ ਤਨਖ਼ਾਹਾਂ ’ਤੇ ਪੱਕੇ ਮੁਲਾਜ਼ਮਾਂ ਦੇ ਬਰਾਬਰ ਕੰਮ ਕਰ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਨੇ ਵਰਕਰਾਂ ਨੂੰ ਵਿਭਾਗ ਵਿਚ ਮਰਜ਼ ਕਰਨ ਲਈ ਟਾਲ ਮਟੋਲ ਅਤੇ ਬਦਨੀਤੀ ਦੀ ਨੀਤੀ ਅਪਣਾ ਕੇ ਕੱਚੇ ਜਲ ਸਪਲਾਈ ਕਾਮਿਆਂ ਦਾ ਸ਼ੋਸ਼ਣ ਕਰਨ ਦੀ ਨੀਤੀ ਹੀ ਅਪਣਾਈ ਹੈ।

Ad Position 21
No active advertisement
ਧੂਰੀ ਪ੍ਰਦਰਸ਼ਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਆਗੂ। ਤਸਵੀਰ : ਲਵਲੀ 05-11-2026
ਬਠਿੰਡਾ, 4 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿਚ ਗੱਜਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਯੂਨੀਅਨ ਦੀ ਸਥਾਨਕ ਚਿਲਡਰਨ ਪਾਰਕ ਵਿਚ ਹੋਈ ਮੀਟਿੰਗ ਦੌਰਾਨ ਅੰਮ੍ਰਿਤਪਾਲ ਸਿੰਘ ਕਲਿਆਣ ਜ਼ਿਲ੍ਹਾ ਪ੍ਰਧਾਨ, ਅੰਗਰੇਜ਼ ਸਿੰਘ ਜਨਰਲ ਸਕੱਤਰ ਅਤੇ ਕੁਲਵੰਤ ਸਿੰਘ ਕਾਲਝਰਾਣੀ ਪੈੱ੍ਰਸ ਸਕੱਤਰ ਨੇ ਦੱਸਿਆ ਕਿ ਪਿਛਲੇ 15-20 ਸਾਲਾਂ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਇੰਨਲਿਸਟਮੈਂਟ ਆਊਟਸੋਰਸ ਵਰਕਰ ਨਿਗੂਣੀਆਂ ਤਨਖ਼ਾਹਾਂ ’ਤੇ ਪੱਕੇ ਮੁਲਾਜ਼ਮਾਂ ਦੇ ਬਰਾਬਰ ਕੰਮ ਕਰ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਨੇ ਵਰਕਰਾਂ ਨੂੰ ਵਿਭਾਗ ਵਿਚ ਮਰਜ਼ ਕਰਨ ਲਈ ਟਾਲ ਮਟੋਲ ਅਤੇ ਬਦਨੀਤੀ ਦੀ ਨੀਤੀ ਅਪਣਾ ਕੇ ਕੱਚੇ ਜਲ ਸਪਲਾਈ ਕਾਮਿਆਂ ਦਾ ਸ਼ੋਸ਼ਣ ਕਰਨ ਦੀ ਨੀਤੀ ਹੀ ਅਪਣਾਈ ਹੈ। ਵਰਕਰਾਂ ਤੇ ਦਫ਼ਤਰੀ ਕਾਮਿਆਂ ਦੀਆਂ ਤਿੰਨ-ਤਿੰਨ ਮਹੀਨੇ ਤਨਖ਼ਾਹਾਂ ਲਮਕਾਈਆਂ ਜਾਂਦੀਆਂ ਹਨ, ਜਿਸ ਕਰਕੇ ਉਨ੍ਹਾਂ ਨੂੰ ਆਪਣੇ ਪਰਿਵਾਰ ਤੇ ਬੱਚਿਆਂ ਦੇ ਪਾਲਣ ਪੋਸ਼ਣ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦੋਂ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਬਕਾਇਦਾ ਡਿਵੀਜ਼ਨਾਂ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਹੈ ਕਿ ਤਨਖ਼ਾਹਾਂ ਹਰ ਮਹੀਨੇ ਦੀ 7 ਤਰੀਕ ਤੋਂ ਪਹਿਲਾਂ ਪਹਿਲਾਂ ਪਾਉਣੀਆਂ ਯਕੀਨੀ ਬਣਾਈਆਂ ਜਾਣ, ਪਰ ਸਬੰਧਿਤ ਅਧਿਕਾਰੀਆਂ ਵਲੋਂ ਇਸ ਪੱਤਰ ’ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇੰਨ੍ਹਾਂ ਮੰਗਾਂ ਨੂੰ ਲੈ ਕੇ 6 ਨਵੰਬਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਾਰੇ ਕੱਚੇ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਚ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜੇਕਰ ਕੱਚੇ ਕਾਮਿਆਂ ਨੂੰ ਵਿਭਾਗ ਵਿੱਚ ਮਰਜ਼ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਜਥੇਬੰਦੀ ਵਲੋਂ ਸਾਰੇ ਹਲਕਿਆਂ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕੁਲਵਿੰਦਰ ਸਿੰਘ ਮੀਤ ਪ੍ਰਧਾਨ, ਸੰਦੀਪ ਸਿੰਘ ਖ਼ਜ਼ਾਨਚੀ, ਜਗਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਪ੍ਰਚਾਰ ਸਕੱਤਰ, ਦਵਿੰਦਰ ਸਿੰਘ ਸਲਾਹਕਾਰ, ਕੇਵਲ ਸਿੰਘ ਜੋਇੰਟ ਪ੍ਰਚਾਰ ਸਕੱਤਰ, ਅਵਤਾਰ ਸਿੰਘ ਐਕਟਿਵ ਮੈਂਬਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ, ਬਠਿੰਡਾ ਦਾ ਸਾਲਾਨਾ ਖੇਡ ਦਿਵਸ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਧਾਰਮਿਕ ਸਮਾਗਮ ਉਪਰੰਤ ਖੂਨਦਾਨ ਕੈਂਪ ਲਗਾਇਆ
Ad Position 24