‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਬੀਰਕੋ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ
ਬੁਢਲਾਡਾ, 5 ਨਵੰਬਰ (ਸੁਨੀਲ ਮਨਚੰਦਾ)- ਜਿਲ੍ਹਾ ਪ੍ਰਸ਼ਾਸਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੇੜਲੇ ਪਿੰਡ ਬੀਰੋਕੇ ਕਲਾਂ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਰੋਜ਼ਗਾਰ ਕੈਂਪ ਵੀ ਲਗਾਇਆ ਗਿਆ।
ਬੁਢਲਾਡਾ, 5 ਨਵੰਬਰ (ਸੁਨੀਲ ਮਨਚੰਦਾ)- ਜਿਲ੍ਹਾ ਪ੍ਰਸ਼ਾਸਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੇੜਲੇ ਪਿੰਡ ਬੀਰੋਕੇ ਕਲਾਂ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਰੋਜ਼ਗਾਰ ਕੈਂਪ ਵੀ ਲਗਾਇਆ ਗਿਆ। ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਮਾਨਸਾ ਪਰਮਜੀਤ ਕੌਰ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਯੋਗ ਨੌਜਵਾਨਾਂ ਨੂੰ ਘਰਾਂ ਦੇ ਨਜ਼ਦੀਕ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਕੈਂਪ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਗੋਲਡਨ ਟਰੈਂਗਲ ਸਕਿਊਰਟੀ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਅਤੇ ਸੈਟਿਨ ਕਰੈਡਿਟ ਕੇਅਰ ਨੈਟਵਰਕ ਲਿਮਟਡ ਵਲੋਂ ਕੈਂਪ ’ਚ ਭਾਗ ਲੈ ਕੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ਵੀ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਮੇਂ ਸਮੇਂ ’ਤੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ’ਚ ਜ਼ਰੂਰ ਭਾਗ ਲੈਣ।