05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅਧਿਆਪਕ ਜੋੜੇ ਦੇ ਅਨਾਥ ਬੱਚੇ ਇੱਕ ਸਾਲ ਤੋਂ 2-2 ਕਰੋੜ ਦੇ ਮੁਆਵਜ਼ੇ ਦੀ ਉਡੀਕ ’ਚ

ਬਠਿੰਡਾ, 5 ਨਵੰਬਰ (ਸੱਤਪਾਲ ਸਿੰਘ ਸਿਵੀਆਂ): ਪਿਛਲੇ ਸਾਲ ਦਸੰਬਰ ਮਹੀਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਚੋਣ ਡਿਊਟੀ ਨਿਭਾਉਣ ਜਾ ਰਹੇ ਮੋਗਾ ਜ਼ਿਲ੍ਹੇ ਦੇ ਅਧਿਆਪਕ ਪਤੀ-ਪਤਨੀ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੀ ਭਾਰੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਉਨ੍ਹਾਂ ਦੀ ਗੱਡੀ ਸੂਏ ਵਿਚ ਡਿੱਗਣ ਕਾਰਨ ਵਾਪਰੇ ਇਸ ਦਰਦਨਾਕ ਹਾਦਸੇ ਨੇ ਦੋ ਮਾਸੂਮ ਬੱਚਿਆਂ ਦੇ ਸਿਰ ਤੋਂ ਮਾਪਿਆਂ ਦਾ ਸਾਇਆ ਖੋਹ ਲਿਆ ਸੀ ਪਰ ਦੁੱਖ ਦੀ ਗੱਲ ਹੈ ਕਿ 11 ਅਤੇ 14 ਸਾਲ ਦੀ ਉਮਰ ਦੇ ਇਹ ਅਨਾਥ ਬੱਚੇ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਐਲਾਨੇ ਜਾਣ ਵਾਲੇ ਢੁੱਕਵੇਂ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ।

Ad Position 21
No active advertisement
ਜਸਕਰਨ ਸਿੰਘ ਤੇ ਕਮਲਜੀਤ ਕੌਰ ਦੀ ਚੋਣ ਡਿਊਟੀ ਦੌਰਾਨ ਹੋਈ ਸੀ ਮੌਤ, ਸਰਕਾਰ ਨੇ ਦਿੱਤਾ ਸੀ ਸਿਰਫ਼ 10-10 ਲੱਖ ਰੁਪਏ ਮੁਆਵਜ਼ਾ 06-11-2026
ਬਠਿੰਡਾ, 5 ਨਵੰਬਰ (ਸੱਤਪਾਲ ਸਿੰਘ ਸਿਵੀਆਂ): ਪਿਛਲੇ ਸਾਲ ਦਸੰਬਰ ਮਹੀਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਚੋਣ ਡਿਊਟੀ ਨਿਭਾਉਣ ਜਾ ਰਹੇ ਮੋਗਾ ਜ਼ਿਲ੍ਹੇ ਦੇ ਅਧਿਆਪਕ ਪਤੀ-ਪਤਨੀ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੀ ਭਾਰੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਉਨ੍ਹਾਂ ਦੀ ਗੱਡੀ ਸੂਏ ਵਿਚ ਡਿੱਗਣ ਕਾਰਨ ਵਾਪਰੇ ਇਸ ਦਰਦਨਾਕ ਹਾਦਸੇ ਨੇ ਦੋ ਮਾਸੂਮ ਬੱਚਿਆਂ ਦੇ ਸਿਰ ਤੋਂ ਮਾਪਿਆਂ ਦਾ ਸਾਇਆ ਖੋਹ ਲਿਆ ਸੀ ਪਰ ਦੁੱਖ ਦੀ ਗੱਲ ਹੈ ਕਿ 11 ਅਤੇ 14 ਸਾਲ ਦੀ ਉਮਰ ਦੇ ਇਹ ਅਨਾਥ ਬੱਚੇ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਐਲਾਨੇ ਜਾਣ ਵਾਲੇ ਢੁੱਕਵੇਂ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੇ ਨਾਕਸ ਪ੍ਰਬੰਧਾਂ ਦੀ ਭੇਟ ਚੜ੍ਹੇ ਇਸ ਅਧਿਆਪਕ ਜੋੜੇ ਦੀ ਮੌਤ ਤੋਂ ਬਾਅਦ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਲਗਾਤਾਰ ਉਨ੍ਹਾਂ ਦੇ ਬੱਚਿਆਂ ਲਈ 2-2 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਲਈ 2 ਕਰੋੜ ਰੁਪਏ ਮੁਆਵਜ਼ੇ ਦੇ ਐਲਾਨ ਤੋਂ ਬਾਅਦ ਸਵਰਗੀ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੇ ਅਨਾਥ ਬੱਚਿਆਂ ਅਤੇ ਅਧਿਆਪਕ ਵਰਗ ਨੂੰ ਇੱਕ ਸਾਲ ਪਹਿਲਾਂ ਵਾਪਰੀ ਇਸ ਦਰਦਨਾਕ ਘਟਨਾ ਦੀ ਯਾਦ ਮੁੜ ਤਾਜ਼ਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਜੋੜੇ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਸੰਘਰਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਨੇ ਦੋਵਾਂ ਦੇ ਪਰਿਵਾਰਾਂ ਨੂੰ ਸਿਰਫ਼ 10-10 ਲੱਖ ਰੁਪਏ ਮੁਆਵਜ਼ਾ ਦਿੱਤਾ, ਪਰ ਇਹ ਰਾਸ਼ੀ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਅਤੇ ਪਰਿਵਾਰ ਦੀਆਂ ਲੋੜਾਂ ਦੇ ਮੁਕਾਬਲੇ ਨਾਕਾਫ਼ੀ ਹੈ। ਜਥੇਬੰਦੀਆਂ ਅੱਜ ਵੀ ਮੰਗ ਕਰ ਰਹੀਆਂ ਹਨ ਕਿ ਸਰਕਾਰੀ ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕ ਜੋੜੇ ਦੇ ਦੋਵਾਂ ਬੱਚਿਆਂ ਨੂੰ ਇਨਸਾਫ਼ ਦਿੰਦਿਆਂ 2-2 ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਚੋਣਾਂ ਦੌਰਾਨ ਸਰਕਾਰ ਦੇ ਨਾਕਸ ਪ੍ਰਬੰਧਾਂ ਅਤੇ ਹਫੜਾ-ਦਫੜੀ ਕਾਰਨ ਅਕਸਰ ਹਾਦਸੇ ਵਾਪਰਦੇ ਹਨ, ਪਰ ਸਰਕਾਰ ਇਨ੍ਹਾਂ ਘਟਨਾਵਾਂ ਤੋਂ ਕੋਈ ਸਬਕ ਨਹੀਂ ਲੈਂਦੀ। ਉਨ੍ਹਾਂ ਮੰਗ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਲਗਾਈਆਂ ਜਾਣ, ਤਾਂ ਜੋ ਲੰਬੇ ਸਫ਼ਰ, ਖ਼ਰਾਬ ਮੌਸਮ ਅਤੇ ਹੋਰ ਮੁਸ਼ਕਲਾਂ ਕਾਰਨ ਅਜਿਹੇ ਦਰਦਨਾਕ ਹਾਦਸਿਆਂ ਤੋਂ ਬਚਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਕਬੱਡੀ ’ਚ ਬਠਿੰਡਾ ਦੇ ਮੁੰਡਿਆਂ ਨੇ ਜਿੱਤਿਆ ਖ਼ਿਤਾਬ, ਨੈੱਟਬਾਲ ’ਚ ਬਰਨਾਲਾ ਦੀਆਂ ਲੜਕੀਆਂ ‘ਚੈਂਪੀਅਨ’ ਅਗਲੀ ਖ਼ਬਰ ਜਗਸੀਰ ਸਿੰਘ ਜਵਾਹਰਕੇ ਭਾਕਿਯੂ (ਉਗਰਾਹਾਂ) ਬਲਾਕ ਮਾਨਸਾ ਦੇ ਪ੍ਰਧਾਨ ਬਣੇ
Ad Position 24