05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਬੱਡੀ ’ਚ ਬਠਿੰਡਾ ਦੇ ਮੁੰਡਿਆਂ ਨੇ ਜਿੱਤਿਆ ਖ਼ਿਤਾਬ, ਨੈੱਟਬਾਲ ’ਚ ਬਰਨਾਲਾ ਦੀਆਂ ਲੜਕੀਆਂ ‘ਚੈਂਪੀਅਨ’

ਬਠਿੰਡਾ, 5 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):-70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਅੰਡਰ-19 ਲੜਕਿਆਂ ਅਤੇ ਨੈੱਟਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸਥਾਨਕ ਸੇਂਟ ਜੇਂਵੀਅਰ ਸਕੂਲ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ ਹਨ। ਕਬੱਡੀ ਵਿਚ ਬਠਿੰਡਾ ਦੇ ਮੁੰਡਿਆਂ ਨੇ ਖ਼ਿਤਾਬ ਜਿੱਤਿਆ ਹੈ।

Ad Position 21
No active advertisement
ਅਜੀਤ ਡੈਸਕ 06-11-2026
ਬਠਿੰਡਾ, 5 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):-70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਅੰਡਰ-19 ਲੜਕਿਆਂ ਅਤੇ ਨੈੱਟਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸਥਾਨਕ ਸੇਂਟ ਜੇਂਵੀਅਰ ਸਕੂਲ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ ਹਨ। ਕਬੱਡੀ ਵਿਚ ਬਠਿੰਡਾ ਦੇ ਮੁੰਡਿਆਂ ਨੇ ਖ਼ਿਤਾਬ ਜਿੱਤਿਆ ਹੈ। ਫਾਈਨਲ ਵਿਚ ਬਠਿੰਡਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸਖ਼ਤ ਮੁਕਾਬਲੇ ਦੌਰਾਨ 37-34 ਅੰਕਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਅੰਮ੍ਰਿਤਸਰ ਸਾਹਿਬ ਦੂਜੇ ਸਥਾਨ ’ਤੇ ਰਿਹਾ। ਸੰਗਰੂਰ ਨੇ ਫ਼ਤਿਹਗੜ੍ਹ ਸਾਹਿਬ ਨੂੰ 57-37 ਅੰਕਾਂ ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਨੈੱਟਬਾਲ ਦੇ ਫਾਈਨਲ ਮੁਕਾਬਲੇ ਵਿਚ ਬਰਨਾਲਾ ਦੀਆਂ ਲੜਕੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਬਠਿੰਡਾ ਨੂੰ 32-23 ਅੰਕਾਂ ਨਾਲ ਹਰਾ ਕੇ ‘ਚੈਂਪੀਅਨ’ ਬਣਨ ਦਾ ਮਾਣ ਹਾਸਲ ਕੀਤਾ। ਜਦਕਿ ਮਾਨਸਾ ਦੀਆਂ ਲੜਕੀਆਂ ਨੇ ਸੰਗਰੂਰ ਨੂੰ 16-5 ਅੰਕਾਂ ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।ਇਨਾਮ ਵੰਡ ਸਮਾਰੋਹ ਦੌਰਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਬਠਿੰਡਾ ਜਸਵੀਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਤੇ ਖਿਡਾਰਨਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹਨ। ਖਿਡਾਰੀਆਂ ਨੂੰ ਹਾਰ ਤੋਂ ਨਿਰਾਸ਼ ਹੋਣ ਦੀ ਬਜਾਏ ਆਪਣੀਆਂ ਕਮੀਆਂ ਤੋਂ ਸਿੱਖ ਕੇ ਹੋਰ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਪੱਧਰ ਤੋਂ ਸ਼ੁਰੂ ਹੋਣ ਵਾਲਾ ਖੇਡ ਸਫ਼ਰ ਹੀ ਭਵਿੱਖ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਦੀ ਨੀਂਹ ਰੱਖਦਾ ਹੈ। ਇਸ ਮੌਕੇ ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਜਗਦੀਸ਼ ਕੁਮਾਰ ਜੱਗੀ, ਮਨਪ੍ਰੀਤ ਸਿੰਘ, ਰਜਿੰਦਰ ਸਿੰਘ ਢਿੱਲੋਂ, ਹਰਪ੍ਰੀਤ ਸਿੰਘ, ਸਿਮਰਜੀਤ ਸਿੰਘ, ਗੁਰਬਿੰਦਰ ਸਿੰਘ, ਅਮਨਦੀਪ ਸਿੰਘ, ਰੇਸ਼ਮ ਸਿੰਘ, ਰੁਪਿੰਦਰ ਕੌਰ, ਹਰਮੰਦਰ ਸਿੰਘ ਲਾਲੇਆਣਾ, ਜਸਵਿੰਦਰ ਸਿੰਘ ਮਹਿਮਾ ਸਰਜਾ ਅਤੇ ਹਰਭਗਵਾਨ ਦਾਸ ਗਰਗ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ. ਨੇ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਪ੍ਰੇਰਿਤ ਅਗਲੀ ਖ਼ਬਰ ਅਧਿਆਪਕ ਜੋੜੇ ਦੇ ਅਨਾਥ ਬੱਚੇ ਇੱਕ ਸਾਲ ਤੋਂ 2-2 ਕਰੋੜ ਦੇ ਮੁਆਵਜ਼ੇ ਦੀ ਉਡੀਕ ’ਚ
Ad Position 24