05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਇਕੱਤਰ ਕੀਤੇ ਜਾਣਗੇ ਮਹੱਤਵਪੂਰਨ ਅੰਕੜੇ-ਡੀ.ਸੀ.

ਮਾਨਸਾ, 5 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਆਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸਬੰਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 06-11-2026
ਮਾਨਸਾ, 5 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਆਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸਬੰਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ। ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ’ਚ ਪੂਰਨ ਸਹਿਯੋਗ ਦੇਣ ਅਤੇ ਗਣਨਾਕਾਰਾਂ ਵਲੋਂ ਪੁੱਛੀ ਗਈ ਜਾਣਕਾਰੀ ਸਹੀ ਅਤੇ ਮੁਕੰਮਲ ਮੁਹੱਈਆ ਕਰਵਾਉਣ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਸਵੈ-ਗਣਨਾ ਦੀ ਸਹੂਲਤ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ। ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ ਤੱਕ ਕੀਤੀ ਜਾ ਸਕੇਗੀ। ਇਸ ਰਾਹੀਂ ਨਾਗਰਿਕ ਨਿਰਧਾਰਿਤ ਸਮੇਂ ਦੌਰਾਨ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਜਾਣਕਾਰੀ ਖ਼ੁਦ ਦਰਜ ਕਰ ਸਕਣਗੇ। ਇਸ ਨਾਲ ਜਨਗਣਨਾ ਪ੍ਰਕਿਰਿਆ ’ਚ ਲੋਕਾਂ ਦੀ ਭਾਗੀਦਾਰੀ ਵਧੇਗੀ ਅਤੇ ਡਿਜੀਟਲ ਸਹੂਲਤਾਂ ਨੂੰ ਵੀ ਉਤਸ਼ਾਹ ਮਿਲੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਵਲੋਂ ਦਿੱਤੀ ਗਈ ਸਹੀ ਜਾਣਕਾਰੀ ਭਵਿੱਖ ’ਚ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਬਣਾਉਣ ’ਚ ਅਹਿਮ ਯੋਗਦਾਨ ਪਾਵੇਗੀ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰ ਦੀ ਚੋਣ ਹੋਈ, ਜਥੇਬੰਦੀ ਵਲੋਂ ਪ੍ਰਾਪਤੀਆਂ ਦਾ ਜ਼ਿਕਰ ਅਗਲੀ ਖ਼ਬਰ ਏ.ਡੀ.ਸੀ. ਨੇ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਪ੍ਰੇਰਿਤ
Ad Position 24