05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਗੁਰੂ ਗੋਬਿੰਦ ਸਿੰਘ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ

ਭਗਤਾ ਭਾਈਕਾ, 5 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੋਰ ਸੰਸਥਾਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏਗਏ ਪ੍ਰਾਇਮਰੀ ਵਰਗ ਦੇ ਬਲਾਕ ਪੱਧਰੀ ਐਥਲੈਟਿਕਸ ਅਤੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿਚ ਕਈ ਪਹਿਲੇ ਅਤੇ ਦੂਜੇ ਸਥਾਨ ਹਾਸਲ ਕੀਤੇ।

Ad Position 21
No active advertisement
ਅਜੀਤ ਡੈਸਕ 06-11-2026
ਭਗਤਾ ਭਾਈਕਾ, 5 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੋਰ ਸੰਸਥਾਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏਗਏ ਪ੍ਰਾਇਮਰੀ ਵਰਗ ਦੇ ਬਲਾਕ ਪੱਧਰੀ ਐਥਲੈਟਿਕਸ ਅਤੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿਚ ਕਈ ਪਹਿਲੇ ਅਤੇ ਦੂਜੇ ਸਥਾਨ ਹਾਸਲ ਕੀਤੇ। ਡੀ.ਪੀ.ਈ. ਸ਼ਮਸ਼ੇਰ ਸਿੰਘ ਅਨੁਸਾਰ ਐਥਲੈਟਿਕਸ ਮੁਕਾਬਲਿਆਂ ਵਿਚ ਪ੍ਰਭਜੋਤ ਸਿੰਘ ਨੇ 100 ਮੀਟਰ ਦੌੜ ਅਤੇ ਰੀਲੇਅ ਦੌੜ ਵਿਚ ਪਹਿਲਾ ਸਥਾਨ, ਨਵਦੀਪ ਸਿੰਘ ਨੇ 400 ਮੀਟਰ, 600 ਮੀਟਰ ਅਤੇ ਰੀਲੇਅ ਦੌੜ ਵਿਚ ਪਹਿਲਾ ਸਥਾਨ, ਫ਼ਤਿਹਵੀਰ ਸਿੰਘ ਨੇ 200 ਮੀਟਰ ਦੌੜ ਅਤੇ ਰੀਲੇਅ ਵਿਚ ਪਹਿਲਾ ਸਥਾਨ ਜਦਕਿ 400 ਮੀਟਰ ਦੌੜ ਵਿਚ ਦੂਜਾ ਸਥਾਨ, ਇਸੇ ਤਰ੍ਹਾਂ ਐਸ਼ਵੀਰ ਕੌਰ ਨੇ ਰੀਲੇਅ ਦੌੜ ਅਤੇ 600 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਫੁੱਟਬਾਲ ਅਤੇ ਰੱਸਾ ਕੱਸੀ ਦੇ ਲੜਕਿਆਂ ਦੀਆਂ ਟੀਮਾਂ ਨੇ ਵੀਬਲਾਕ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਡੀ. ਪੀ. ਈ. ਸ਼ਮਸ਼ੇਰ ਸਿੰਘ ਨੇ ਵੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਵੱਖ-ਵੱਖ ਖੇਡਾਂ ਦੇ ਕੋਚਾਂ ਵਲੋਂ ਕਰਵਾਈ ਗਈ ਨਿਰੰਤਰ ਮਿਹਨਤ ਅਤੇ ਸਹੀ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀਗਈ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਰੈਲੀ ਦੀ ਸਫ਼ਲਤਾ ਲਈ ਹਲਕਾ ਰਾਮਪੁਰਾ ਫੂਲ ਦੇ ਵਰਕਰਾਂ ਦੀ ਮਿਹਨਤ ਸ਼ਲਾਘਾਯੋਗ : ਕਾਂਗੜ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰ ਦੀ ਚੋਣ ਹੋਈ, ਜਥੇਬੰਦੀ ਵਲੋਂ ਪ੍ਰਾਪਤੀਆਂ ਦਾ ਜ਼ਿਕਰ
Ad Position 24