ਸੰਗਰੂਰ ਰੈਲੀ ਦੀ ਸਫ਼ਲਤਾ ਲਈ ਹਲਕਾ ਰਾਮਪੁਰਾ ਫੂਲ ਦੇ ਵਰਕਰਾਂ ਦੀ ਮਿਹਨਤ ਸ਼ਲਾਘਾਯੋਗ : ਕਾਂਗੜ
ਮਹਿਰਾਜ, 5 ਅਕਤੂਬਰ (ਸੁਖਪਾਲ ਮਹਿਰਾਜ)- ਕਾਂਗਰਸ ਪਾਰਟੀ ਦੀ ਸੰਗਰੂਰ ਵਿਖੇ ਹੋਈ ਰੈਲੀ ਵਿਚ ਹਲਕਾ ਰਾਮਪੁਰਾ ਫੂਲ ਤੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਕੀਤੀ ਗਈ ਸ਼ਮੂਲੀਅਤ ਅਤੇ ਮਿਹਨਤ ਤੋਂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਬੇਹੱਦ ਖ਼ੁਸ਼ ਨਜ਼ਰ ਆਏ। ਰੈਲੀ ਦੀ ਸਫ਼ਲਤਾ ਸੰਬੰਧੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਪਿਆਰ ਕਰਨ ਵਾਲੇ ਹਲਕਾ ਰਾਮਪੁਰਾ ਫੂਲ ਦੇ ਸਮੁੱਚੇ ਵਰਕਰਾਂ ਨੇ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਹੈ।
ਮਹਿਰਾਜ, 5 ਅਕਤੂਬਰ (ਸੁਖਪਾਲ ਮਹਿਰਾਜ)- ਕਾਂਗਰਸ ਪਾਰਟੀ ਦੀ ਸੰਗਰੂਰ ਵਿਖੇ ਹੋਈ ਰੈਲੀ ਵਿਚ ਹਲਕਾ ਰਾਮਪੁਰਾ ਫੂਲ ਤੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਕੀਤੀ ਗਈ ਸ਼ਮੂਲੀਅਤ ਅਤੇ ਮਿਹਨਤ ਤੋਂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਬੇਹੱਦ ਖ਼ੁਸ਼ ਨਜ਼ਰ ਆਏ। ਰੈਲੀ ਦੀ ਸਫ਼ਲਤਾ ਸੰਬੰਧੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਪਿਆਰ ਕਰਨ ਵਾਲੇ ਹਲਕਾ ਰਾਮਪੁਰਾ ਫੂਲ ਦੇ ਸਮੁੱਚੇ ਵਰਕਰਾਂ ਨੇ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਕਾਂਗੜ ਨੇ ਸਮੂਹ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦਾ ਯੋਗਦਾਨ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਵਲੋਂ ਦਿਖਾਇਆ ਗਿਆ ਉਤਸ਼ਾਹ ਅਤੇ ਇੱਕਜੁੱਟਤਾ ਪਾਰਟੀ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਮਰਪਣ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਰੈਲੀ ਵਿਚ ਹਲਕਾ ਰਾਮਪੁਰਾ ਫੂਲ ਦੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਲੋਕ ਪੂਰੀ ਤਰ੍ਹਾਂ ਸਰਗਰਮ ਹਨ। ਪਾਰਟੀ ਵਰਕਰ ਹੀ ਕਾਂਗਰਸ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਲਗਨ ਸਦਕਾ ਹੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਰਕਰਾਂ ਦੇ ਮਾਣ-ਸਨਮਾਨ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ ਅਤੇ ਉਹ ਪਾਰਟੀ ਵਰਕਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ।