05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ’ਚ ਨਸ਼ਿਆਂ ਖਿਲਾਫ਼ ਚਰਚਾ

ਬਰੇਟਾ, 5 ਨਵੰਬਰ (ਜੀਵਨ ਸ਼ਰਮਾ)- ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਰੇਟਾ ਦੀ ਮੀਟਿੰਗ ਬਲਾਕ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਵਿਚ ਹੋਈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਦੀ ਉਹ ਭਰਪੂਰ ਸ਼ਲਾਘਾ ਕਰਦੇ ਹਨ ਅਤੇ ਇਸ ਮੁਹਿੰਮ ਵਿਚ ਐਸੋਸੀਏਸ਼ਨ ਦੇ ਮੈਂਬਰ ਪੂਰਾ ਸਹਿਯੋਗ ਦੇ ਰਹੇ ਹਨ ਪਰ ਫਿਰ ਵੀ ਜੇਕਰ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਤੰਗ ਕੀਤਾ ਗਿਆ ਤਾਂ ਉਹ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।

Ad Position 21
No active advertisement
ਅਜੀਤ ਡੈਸਕ 06-11-2026
ਬਰੇਟਾ, 5 ਨਵੰਬਰ (ਜੀਵਨ ਸ਼ਰਮਾ)- ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਰੇਟਾ ਦੀ ਮੀਟਿੰਗ ਬਲਾਕ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਵਿਚ ਹੋਈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਦੀ ਉਹ ਭਰਪੂਰ ਸ਼ਲਾਘਾ ਕਰਦੇ ਹਨ ਅਤੇ ਇਸ ਮੁਹਿੰਮ ਵਿਚ ਐਸੋਸੀਏਸ਼ਨ ਦੇ ਮੈਂਬਰ ਪੂਰਾ ਸਹਿਯੋਗ ਦੇ ਰਹੇ ਹਨ ਪਰ ਫਿਰ ਵੀ ਜੇਕਰ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਤੰਗ ਕੀਤਾ ਗਿਆ ਤਾਂ ਉਹ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਸੂਬਾ ਆਗੂ ਵੈਦ ਤਾਰਾ ਚੰਦ ਭਾਵਾ ਨੇ ਕਿਹਾ ਕਿ ਐਸੋਸੀਏਸ਼ਨ ਵਲੋਂ ਨਸ਼ਿਆਂ ਖਿਲਾਫ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ’ਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਡਾ. ਜੀਵਨ ਗਰਗ ਮਾਨਸਾ ਐਮ.ਡੀ. ਨੇ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਰਾਮ ਲਾਲ ਖੁਡਾਲ, ਸਤੀਸ਼ ਕੁਮਾਰ ਬਰੇਟਾ, ਬਿੰਟੂ ਸ਼ਰਮਾ ਬਰੇਟਾ, ਹਰਬੰਸ ਸਿੰਘ ਬਰੇਟਾ, ਹਰਬੰਸ ਸਿੰਘ ਦਿਆਲਪੁਰਾ, ਗੁਰਪ੍ਰੀਤ ਸਿੰਘ ਕਿਸ਼ਨਗੜ੍ਹ, ਨਿਰਮਲ ਸਿੰਘ ਬਹਾਦਰਪੁਰ, ਕੁਲਵੰਤ ਸਿੰਘ ਬਖਸ਼ੀਵਾਲਾ, ਬਿੰਦਰ ਕੁਮਾਰ ਕੁੱਲਰੀਆਂ, ਜੋਰਾ ਸਿੰਘ ਕੁੱਲਰੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਤਿਕ ਸਿੱਖਿਆ ਇਮਤਿਹਾਨ ਵਿਚ ਜੋਗੇਵਾਲਾ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਸਟੀਕ ਵੰਡੇ
Ad Position 24