05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬੀ ਮਾਂ-ਬੋਲੀ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ - ਕੀਰਤੀ ਕਿਰਪਾਲ

ਮਹਿਰਾਜ, 5 ਨਵੰਬਰ (ਸੁਖਪਾਲ ਮਹਿਰਾਜ): ਪੀ. ਐੱਮ.

Ad Position 21
No active advertisement
ਅਜੀਤ ਡੈਸਕ 06-11-2026
ਮਹਿਰਾਜ, 5 ਨਵੰਬਰ (ਸੁਖਪਾਲ ਮਹਿਰਾਜ): ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਰਾਜ ਵਿਖੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨਾਲ ਪੰਜਾਬੀ ਭਾਸ਼ਾ ਦੀ ਮਹੱਤਤਾ, ਰੰਗਮੰਚ ਦੀ ਭੂਮਿਕਾ ਅਤੇ ਜੀਵਨ ਦੀਆਂ ਚੁਣੌਤੀਆਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੀਰਤੀ ਕਿਰਪਾਲ ਨੇ ਕਿਹਾ ਕਿ ਪੰਜਾਬੀ ਮਾਂ-ਬੋਲੀ ਸਾਡੀ ਸੱਭਿਆਚਾਰਕ ਵਿਰਾਸਤ ਅਤੇ ਪਛਾਣ ਦਾ ਅਹਿਮ ਹਿੱਸਾ ਹੈ। ਸਾਨੂੰ ਆਪਣੀ ਮਾਂ-ਬੋਲੀ ਦਾ ਸਤਿਕਾਰ ਕਰਦਿਆਂ ਰੋਜ਼ਾਨਾ ਜੀਵਨ ਵਿਚ ਇਸ ਦੀ ਵਰਤੋਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੰਗਮੰਚ ਅਤੇ ਨਾਟਕ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਸੰਚਾਰ-ਕੁਸ਼ਲਤਾ ਅਤੇ ਸਮਾਜਿਕ ਚੇਤਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਉਨ੍ਹਾਂ ਵਿਦਿਆਰਥਣਾਂ ਨੂੰ ਜੀਵਨ ਵਿਚ ਆਉਣ ਵਾਲੀਆਂ ਚੁਣੌਤੀਆਂ ਦਾ ਹਿੰਮਤ ਅਤੇ ਸੂਝ-ਬੂਝ ਨਾਲ ਸਾਹਮਣਾ ਕਰਨ, ਆਪਣੇ ਟੀਚੇ ਨਿਰਧਾਰਿਤ ਕਰਨ ਅਤੇ ਸਕਾਰਾਤਮਿਕ ਸੋਚ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਵਿਦਿਆਰਥਣਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਪ੍ਰਿੰਸੀਪਲ ਗੀਤਾ ਅਰੋੜਾ ਨੇ ਕੀਰਤੀ ਕਿਰਪਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੰਵਾਦ ਵਿਦਿਆਰਥਣਾਂ ਦੇ ਗਿਆਨ ਅਤੇ ਸ਼ਖ਼ਸੀਅਤ ਦੇ ਵਿਕਾਸ ਵਿਚ ਸਹਾਈ ਹੁੰਦੇ ਹਨ। ਮੰਚ ਸੰਚਾਲਨ ਅੰਗਰੇਜ਼ੀ ਅਧਿਆਪਕਾ ਸੁਖਵੀਰ ਕੌਰ ਨੇ ਕੀਤਾ। ਇਸ ਮੌਕੇ ਪੰਜਾਬੀ ਮਾਸਟਰ ਤਰੁਨ ਕੁਮਾਰ, ਮੋਹਿਤ ਭੰਡਾਰੀ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਖੇਤਰੀ ਫੌਜ ਦੀ ਭਰਤੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਅਗਲੀ ਖ਼ਬਰ ਮੱਖਣ ਜਿੰਦਲ ਨੇ ਰਾਮਪੁਰਾ ਫੂਲ ਤੋਂ ਭਾਜਪਾ ਦੀ ਟਿਕਟ ਲਈ ਜਤਾਇਆ ਆਪਣਾ ਹੱਕ
Ad Position 24