ਆਲ ਇੰਡੀਆ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਫ਼ਰੰਟ ਵੱਲੋਂ ਕੁਸ਼ਲਦੀਪ ਸਿੰਘ ਤਲਵੰਡੀ ਸਾਬੋ ਦਾ ਪ੍ਰਧਾਨ ਨਿਯੁਕਤ
ਤਲਵੰਡੀ ਸਾਬੋ, 5 ਨਵੰਬਰ (ਪੱਤਰ ਪ੍ਰੇਰਕ)- ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਸਮਾਜਿਕ ਉੱਨਤੀ ਦੇ ਉਦੇਸ਼ ਨਾਲ ਕਾਰਜਸ਼ੀਲ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਏਜਿਸ ਫਾਊਂਡੇਸ਼ਨ ਵੱਲੋਂ ਆਪਣੇ ਸੰਗਠਨ ਦੇ ਵਿਸਥਾਰ ਤਹਿਤ ਕੁਸ਼ਲਦੀਪ ਸਿੰਘ ਨੂੰ ਤਲਵੰਡੀ ਸਾਬੋ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਸਬੰਧੀ ਕੁਸ਼ਲਦੀਪ ਸਿੰਘ ਨੇ ਸੰਸਥਾ ਦੇ ਕੌਮੀ ਪ੍ਰਧਾਨ ਰਾਮਿੰਦਰ ਸਿੰਘ ਅਤੇ ਕੌਮੀ ਚੇਅਰਮੈਨ ਪਰਮਿੰਦਰ ਸਿੰਘ ਦਾ ਉਨ੍ਹਾਂ ਉੱਤੇ ਭਰੋਸਾ ਜਤਾਉਂਦਿਆਂ ਇਹ ਮਹੱਤਵਪੂਰਨ ਅਹੁਦਾ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਹੈ।
ਸ
ਸੰਸਥਾ ਦੇ ਕੌਮੀ ਆਗੂ ਤੋਂ ਨਿਯੁਕਤੀ ਪੱਤਰ ਹਾਸਲ ਕਰਦਾ ਕੁਸ਼ਲਦੀਪ ਸਿੰਘ।
06-11-2026
ਤਲਵੰਡੀ ਸਾਬੋ, 5 ਨਵੰਬਰ (ਪੱਤਰ ਪ੍ਰੇਰਕ)- ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਸਮਾਜਿਕ ਉੱਨਤੀ ਦੇ ਉਦੇਸ਼ ਨਾਲ ਕਾਰਜਸ਼ੀਲ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਏਜਿਸ ਫਾਊਂਡੇਸ਼ਨ ਵੱਲੋਂ ਆਪਣੇ ਸੰਗਠਨ ਦੇ ਵਿਸਥਾਰ ਤਹਿਤ ਕੁਸ਼ਲਦੀਪ ਸਿੰਘ ਨੂੰ ਤਲਵੰਡੀ ਸਾਬੋ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਸਬੰਧੀ ਕੁਸ਼ਲਦੀਪ ਸਿੰਘ ਨੇ ਸੰਸਥਾ ਦੇ ਕੌਮੀ ਪ੍ਰਧਾਨ ਰਾਮਿੰਦਰ ਸਿੰਘ ਅਤੇ ਕੌਮੀ ਚੇਅਰਮੈਨ ਪਰਮਿੰਦਰ ਸਿੰਘ ਦਾ ਉਨ੍ਹਾਂ ਉੱਤੇ ਭਰੋਸਾ ਜਤਾਉਂਦਿਆਂ ਇਹ ਮਹੱਤਵਪੂਰਨ ਅਹੁਦਾ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਸਿਰਫ਼ ਇੱਕ ਅਹੁਦੇ ਵਜੋਂ ਨਹੀਂ, ਸਗੋਂ ਸਮਾਜ ਪ੍ਰਤੀ ਆਪਣਾ ਫ਼ਰਜ਼ ਸਮਝਦਿਆਂ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਵੇਗਾ। ਕੁਸ਼ਲਦੀਪ ਸਿੰਘ ਅਨੁਸਾਰ ਉਹ ਤਲਵੰਡੀ ਸਾਬੋ ਇਲਾਕੇ ਵਿਚ ਸੰਸਥਾ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ, ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਬਾਰੇ ਜਾਣੂ ਕਰਵਾਉਣ, ਲੋੜਵੰਦਾਂ ਦੀ ਮਦਦ ਕਰਨ ਅਤੇ ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਨਿਰੰਤਰ ਯਤਨਸ਼ੀਲ ਰਹੇਗਾ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਵੀ ਸਮਾਜ ਲਈ ਕੁਝ ਕਰਨ ਦਾ ਜਜ਼ਬਾ ਰੱਖਣ ਵਾਲੇ ਨੌਜਵਾਨਾਂ, ਸਮਾਜ ਸੇਵੀਆਂ ਅਤੇ ਜਾਗਰੂਕ ਨਾਗਰਿਕਾਂ ਨੂੰ ਮੈਂਬਰਸ਼ਿਪ, ਵਲੰਟੀਅਰ ਅਤੇ ਵੱਖ-ਵੱਖ ਲੀਡਰਸ਼ਿਪ ਅਹੁਦਿਆਂ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।