05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਖੇਤਰ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਚਾਉਕੇ , 5 ਨਵੰਬਰ (ਮਨਜੀਤ ਸਿੰਘ ਘੜੈਲੀ)- ਹਲਕਾ ਮੌੜ ’ਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਤੇ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਅੱਜ ਹਲਕਾ ਮੌੜ ਅਧੀਨ ਆਉਂਦੀਆਂ ਅਨਾਜ ਮੰਡੀਆਂ ਪਿੰਡ ਪਿੱਥੋ, ਚਾਉਕੇ, ਬੱਲ੍ਹੋ, ਬਦਿਆਲਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੇ ਖ਼ਰੀਦ ’ਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦੇਵੇਗੀ ।

Ad Position 21
No active advertisement
ਅਜੀਤ ਡੈਸਕ 06-11-2026
ਚਾਉਕੇ , 5 ਨਵੰਬਰ (ਮਨਜੀਤ ਸਿੰਘ ਘੜੈਲੀ)- ਹਲਕਾ ਮੌੜ ’ਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਤੇ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਅੱਜ ਹਲਕਾ ਮੌੜ ਅਧੀਨ ਆਉਂਦੀਆਂ ਅਨਾਜ ਮੰਡੀਆਂ ਪਿੰਡ ਪਿੱਥੋ, ਚਾਉਕੇ, ਬੱਲ੍ਹੋ, ਬਦਿਆਲਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੇ ਖ਼ਰੀਦ ’ਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦੇਵੇਗੀ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਮਨਦੀਪ ਸਿੰਘ ਮੌੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਨਛੱਤਰ ਸਿੰਘ ਮਾਨਸਾਹੀਆ ਜ਼ਿਲ੍ਹਾ ਸਕੱਤਰ ਕਿਸਾਨ ਵਿੰਗ, ਕੇਵਲ ਸਿੰਘ ਘੜੈਲੀ ਹਲਕਾ ਕੋਆਰਡੀਨੇਟਰ ਕਿਸਾਨ ਵਿੰਗ, ਰਣਜੀਤ ਸਿੰਘ ਚਾਉਕੇ, ਗੁਰਲਾਲ ਸਿੰਘ ਬੱਲ੍ਹੋ, ਸੁਖਵੀਰ ਸਿੰਘ ਜੋਧਪੁਰ ਪਾਖਰ, ਇਕਬਾਲ ਸਿੰਘ ਪਿੱਥੋ, ਸਤਵੰਤ ਸਿੰਘ ਖੋਖਰ, ਹਰਪ੍ਰੀਤ ਸਿੰਘ ਜੈਦ, ਮੰਨਾ ਸਿੰਘ ਜੈਦ, ਗੁਰਦੀਪ ਸਿੰਘ ਆਦਿ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਲ੍ਹੋ ਵਿਖੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਅਸੈਸਮੈਂਟ ਕੈਂਪ ਲਗਾਇਆ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਜਥੇਬੰਦੀ ਵਲੋਂ ਪਿੰਡ ਮਾਹੀਨੰਗਲ ਇਕਾਈ ਦੀ ਕੀਤੀ ਚੋਣ
Ad Position 24