05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਿੰਡ ਬੱਲ੍ਹੋ ਵਿਖੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਅਸੈਸਮੈਂਟ ਕੈਂਪ ਲਗਾਇਆ

ਚਾਉਕੇ, 5 ਨਵੰਬਰ (ਮਨਜੀਤ ਸਿੰਘ ਘੜੈਲੀ)- ਰੁਦਰਾ ਆਸਰਾ ਸੈਂਟਰ ਅਤੇ ਅਲਿਮਕੋ ਦੇ ਸਹਿਯੋਗ ਨਾਲ ਮੇਰਾ ਪਿੰਡ 360 ਸੈਂਟਰ, ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਵਿਖੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਲਗਾਇਆ ਗਿਆ। ਕੈਂਪ ’ਚ ਐਨ ਆਰ ਆਈ ਢਿੱਲੋਂ ਪਰਿਵਾਰ ਨੇ ਮੁੱਖ ਮਹਿਮਾਨ ਵਜੋਂ ਅਤੇ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 06-11-2026
ਚਾਉਕੇ, 5 ਨਵੰਬਰ (ਮਨਜੀਤ ਸਿੰਘ ਘੜੈਲੀ)- ਰੁਦਰਾ ਆਸਰਾ ਸੈਂਟਰ ਅਤੇ ਅਲਿਮਕੋ ਦੇ ਸਹਿਯੋਗ ਨਾਲ ਮੇਰਾ ਪਿੰਡ 360 ਸੈਂਟਰ, ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਵਿਖੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਲਗਾਇਆ ਗਿਆ। ਕੈਂਪ ’ਚ ਐਨ ਆਰ ਆਈ ਢਿੱਲੋਂ ਪਰਿਵਾਰ ਨੇ ਮੁੱਖ ਮਹਿਮਾਨ ਵਜੋਂ ਅਤੇ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤਰਨਜੋਤ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ (ਟੌਫੀ ਨੰਬਰਦਾਰ) ਵਲੋਂ ਹਾਜ਼ਰ ਮਹਿਮਾਨਾਂ ਅਤੇ ਸਹਿਯੋਗੀਆਂ ਦਾ ਸਵਾਗਤ ਕਰਦਿਆਂ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਸਮਾਜ ਦੇ ਲੋੜਵੰਦ ਅਤੇ ਦਿਵਿਆਂਗ ਵਿਅਕਤੀਆਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ ਅਤੇ ਸੰਸਥਾ ਭਵਿੱਖ ਵਿਚ ਵੀ ਲੋਕ ਭਲਾਈ ਦੇ ਕਾਰਜ ਜਾਰੀ ਰੱਖੇਗੀ। ਰੁਦਰਾ ਆਸਰਾ ਸੈਂਟਰ ਵਲੋਂ ਕੈਂਪ ਦਾ ਆਯੋਜਨ ਮੈਡਮ ਸਲੋਨੀ (ਪੀ.ਓ.) ਦੀ ਅਗਵਾਈ ਹੇਠ ਕੀਤਾ ਗਿਆ। ਉਨ੍ਹਾਂ ਦੇ ਨਾਲ ਟੀਮ ਮੈਂਬਰ ਰਵੀ ਸ਼ਰਮਾ, ਰੇਖਾ ਅਤੇ ਸੁਨੀਤਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਟੀਮ ਵਲੋਂ ਕੈਂਪ ਦੌਰਾਨ ਲੋੜਵੰਦ ਵਿਅਕਤੀਆਂ ਦੀ ਜਾਂਚ ਅਤੇ ਅਸੈਸਮੈਂਟ ਦੀ ਸਮੁੱਚੀ ਪ੍ਰਕਿਰਿਆ ਨੂੰ ਨੇਪਰੇ ਚਾੜਿਆ ਗਿਆ। ਇਸ ਵਿਚ ਵ੍ਹੀਲਚੇਅਰ, ਕੰਨਾਂ ਦੀ ਮਸ਼ੀਨ, ਤੁਰਨ ਵਾਲੀਆਂ ਛੜੀਆਂ, ਕਮੋਡ ਕੁਰਸੀ, ਬੈੱਡ ਬੈਲਟ, ਗੋਡਿਆਂ ਦੇ ਕੈਪ ਅਤੇ ਹੋਰ ਸਹਾਇਕ ਉਪਕਰਨਾਂ ਲਈ ਮੁਲਾਂਕਣ ਕੀਤਾ ਗਿਆ। ਇਸ ਤੋਂ ਇਲਾਵਾ 80 ਫ਼ੀਸਦੀ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਮੋਟਰ ਟਰਾਈਸਾਈਕਲ ਅਤੇ ਨੇਤਰਹੀਣ ਵਿਦਿਆਰਥੀਆਂ ਲਈ ਸਮਾਰਟਫ਼ੋਨ ਸੰਬੰਧੀ ਵੀ ਅਸੈਸਮੈਂਟ ਕੀਤੀ ਗਈ। ਇਸ ਮੌਕੇ ਤਰਨਜੋਤ ਵੈੱਲਫ਼ੇਅਰ ਸੁਸਾਇਟੀ ਦੇ ਮੁੱਖ ਸਲਾਹਕਾਰ ਕਰਮਜੀਤ ਸਿੰਘ, ਮੁੱਖ ਬੁਲਾਰੇ ਭੁਪਿੰਦਰ ਸਿੰਘ ਜਟਾਣਾ, ਕੇਵਲ ਸਿੰਘ, ਰਾਜਭਿੰਦਰ ਸਿੰਘ ਫ਼ੌਜੀ, ਕਰਮਜੀਤ ਸਿੰਘ ਫ਼ੌਜੀ, ਪੰਚ ਸੀਰਾ ਸਿੰਘ, ਰਸਪ੍ਰੀਤ ਸਿੰਘ, ਹਰਬੰਸ ਕੌਰ, ਪੰਚ ਹਰਵਿੰਦਰ ਕੌਰ ਅਤੇ ਲਾਇਬ੍ਰੇਰੀਅਨ ਰਾਜਵਿੰਦਰ ਕੌਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਾ ਨੂੰ ਸਮਰਪਿਤ ਭਾਵਨਾ ਨਾਲ ਲੋਕ ਭਲਾਈ ਦੇ ਕਾਰਜਾਂ ’ਚ ਜੁਟੀ ਪਿੰਡ ਬੱਲ੍ਹੋ ਦੀ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾ... ਅਗਲੀ ਖ਼ਬਰ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਖੇਤਰ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ
Ad Position 24