05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਐਨ.ਐਚ.ਐਮ. ਮੁਲਾਜ਼ਮਾਂ ਵਲੋਂ 6 ਨਵੰਬਰ ਤੋਂ ਸਿਹਤ ਸੇਵਾਵਾਂ ਠੱਪ ਕਰਨ ਦਾ ਐਲਾਨ

ਬਠਿੰਡਾ , 5 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ):- ਐਨ . ਐਚ .

Ad Position 21
No active advertisement
ਅਜੀਤ ਡੈਸਕ 06-11-2026
ਬਠਿੰਡਾ , 5 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ):- ਐਨ . ਐਚ . ਐਮ . ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ 6 ਨਵੰਬਰ ਤੋਂ ਸਿਹਤ ਸੇਵਾਵਾਂ ਠੱਪ ਕਰਨ ਦਾ ਐਲਾਨ ਕੀਤਾ ਗਿਆ । ਇਸ ਦੌਰਾਨ ਸਮੂਹ ਐਨ . ਐਚ . ਐਮ . ਮੁਲਾਜ਼ਮ ਪੂਰਨ ਤੌਰ ’ ਤੇ ਕੰਮ ਬੰਦ ਕਰਕੇ ਮਹੀਨਾਵਾਰ ਆਨਲਾਈਨ ਅਤੇ ਆਫਲਾਈਨ ਰਿਪੋਰਟਿੰਗ ਦਾ ਬਾਈਕਾਟ ਕਰਨਗੇ । ਇਸ ਦੇ ਨਾਲ ਹੀ ਵਿਭਾਗੀ ਟ੍ਰੇਨਿੰਗਾਂ ਵਿਚ ਸ਼ਮੂਲੀਅਤ ਨਹੀਂ ਕੀਤੀ ਜਾਵੇਗੀ ਅਤੇ ਮੁਲਾਜ਼ਮਾਂ ਵਲੋਂ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਵੀ ਬੰਦ ਰੱਖੀਆਂ ਜਾਣਗੀਆਂ । ਇਸੇ ਤਰ੍ਹਾਂ 10 ਨਵੰਬਰ ਤੋਂ ਸਮੂਹ ਐਨ . ਐਚ . ਐਮ . ਮੁਲਾਜ਼ਮ ਪੂਰਨ ਹੜਤਾਲ ਕਰਦਿਆਂ ਸਿਵਲ ਸਰਜਨ ਦਫ਼ਤਰਾਂ ਅੱਗੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਸਰਕਾਰ ਦੇ ਪੁਤਲੇ ਫੂਕਣਗੇ । ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣ ਤੱਕ ਹੜਤਾਲ ਜਾਰੀ ਰਹੇਗੀ । ਯੂਨੀਅਨ ਆਗੂਆਂ ਨੇ ਦੱਸਿਆ ਕਿ 11 ਨਵੰਬਰ ਨੂੰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁੱਖ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਲਾਇਆ ਜਾਵੇਗਾ , ਜਿਸ ਵਿਚ ਪੰਜਾਬ ਭਰ ਤੋਂ ਕਰੀਬ 5 ਹਜ਼ਾਰ ਮੁਲਾਜ਼ਮਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ । ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਵਾਰ - ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵਿਭਾਗ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਹਾਂ - ਪੱਖੀ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ , ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ । ਯੂਨੀਅਨ ਵਲੋਂ ਸਿਹਤ ਮੰਤਰੀ ਪੰਜਾਬ ਦੀ ਪਟਿਆਲਾ ਸਥਿਤ ਰਿਹਾਇਸ਼ ਅੱਗੇ ਪੱਕਾ ਧਰਨਾ ਲਾਉਣ ਦੀ ਵੀ ਰਣਨੀਤੀ ਉਲੀਕੀ ਗਈ ਹੈ । ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਅਤੇ ਵਿਭਾਗ ਵਲੋਂ ਮੰਗਾਂ ਸਬੰਧੀ ਲਿਖਤੀ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । ਧਾਰਮਿਕ ਧਾਮਾਂ ‘ਤੇ ਚਾਹ ਦੇ ਵੱਧ ਰੇਟ ਵਸੂਲਣ ਅਤੇ ਘੱਟ ਮਾਤਰਾ ਦੇਣ ‘ਤੇ ਲੋਕਾਂ ਨੇ ਉਠਾਏ ਸਵਾਲ ਰਾਮਾਂ ਮੰਡੀ , 5 ਨਵੰਬਰ ( ਤਰਸੇਮ ਸਿੰਗਲਾ )- ਚਾਹ ਵੇਚਣ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਜ ਵਿਚ ਅੱਜ ਆਮ ਲੋਕਾਂ ਨੂੰ ਚਾਹ ਦੀਆਂ ਕੀਮਤਾਂ ਅਤੇ ਮਾਤਰਾ ਨੂੰ ਲੈ ਕੇ ਹੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਖ਼ਾਸ ਕਰਕੇ ਧਾਰਮਿਕ ਧਾਮਾਂ ਅਤੇ ਪ੍ਰਸਿੱਧ ਧਾਰਮਿਕ ਸਥਾਨਾਂ ‘ ਤੇ ਦਰਸ਼ਨਾਂ ਲਈ ਪਹੁੰਚਣ ਵਾਲੇ ਸ਼ਰਧਾਲੂਆਂ ਤੋਂ ਚਾਹ ਦੇ ਮਨਮਰਜ਼ੀ ਰੇਟ ਵਸੂਲਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ । ਆਮ ਲੋਕਾਂ ਅਤੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਕਈ ਧਾਰਮਿਕ ਸਥਾਨਾਂ ‘ ਤੇ ਚਾਹ ਦੀ ਕੀਮਤ ਤਾਂ ਕਾਫ਼ੀ ਜ਼ਿਆਦਾ ਵਸੂਲੀ ਜਾਂਦੀ ਹੈ , ਪਰ ਡਿਸਪੋਜ਼ਲ ਗਲਾਸਾਂ ਵਿਚ ਚਾਹ ਦੀ ਮਾਤਰਾ ਬਹੁਤ ਘੱਟ ਦਿੱਤੀ ਜਾਂਦੀ ਹੈ । ਉਨ੍ਹਾਂ ਅਨੁਸਾਰ ਕਈ ਥਾਵਾਂ ‘ ਤੇ ਇੱਕ ਗਲਾਸ ਵਿਚ ਸਿਰਫ਼ 50 ਤੋਂ 60 ਮਿਲੀਲੀਟਰ ਦੇ ਕਰੀਬ ਚਾਹ ਹੀ ਦਿੱਤੀ ਜਾਂਦੀ ਹੈ , ਜਿਸ ਨਾਲ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਦੇ ਹਨ । ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਚਾਹ ਦੀਆਂ ਕੀਮਤਾਂ , ਮਾਤਰਾ ਅਤੇ ਗੁਣਵੱਤਾ ਸਬੰਧੀ ਨਿਯਮਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਧਾਰਮਿਕ ਸਥਾਨਾਂ ‘ ਤੇ ਆਉਣ ਵਾਲੇ ਸ਼ਰਧਾਲੂਆਂ ਅਤੇ ਆਮ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਉਚਿੱਤ ਪ੍ਰਬੰਧ ਕੀਤੇ ਜਾਣ , ਤਾਂ ਜੋ ਲੋਕਾਂ ਨੂੰ ਵਾਜਬ ਕੀਮਤ ‘ ਤੇ ਸਹੀ ਮਾਤਰਾ ਅਤੇ ਚੰਗੀ ਗੁਣਵੱਤਾ ਵਾਲੀ ਚਾਹ ਮਿਲ ਸਕੇ ।
Ad Position 22
No active advertisement
ਪਿਛਲੀ ਖ਼ਬਰ ਨਿਰਦੋਸ਼ ਨੌਜਵਾਨਾਂ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ, ਬਸਪਾ ਅਤੇ ਬਾਲਮੀਕੀ ਭਾਈਚਾਰੇ ਵੱਲੋਂ ਮੋਮਬੱਤੀ ਮਾਰਚ ਕ... ਅਗਲੀ ਖ਼ਬਰ ਬਰੇਟਾ ਸ਼ਹਿਰ ’ਚ ਟਰੈਫ਼ਿਕ ਵਿਵਸਥਾ ਲੜਖੜਾ ਜਾਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ
Ad Position 24