05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਡਿਜੀਟਲ ਲਾਈਫ਼ ਸਰਟੀਫਿਕੇਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਬੁਢਲਾਡਾ, 5 ਨਵੰਬਰ (ਸੁਨੀਲ ਮਨਚੰਦਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੁਢਲਾਡਾ ਵਲੋਂ ਸਥਾਨਕ ਪੈਨਸ਼ਨਰ ਭਵਨ ਵਿਖੇ ਪੈਨਸ਼ਨਰਾਂ ਦੇ ਡਿਜੀਟਲ ਲਾਈਫ਼ ਸਰਟੀਫਿਕੇਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਡਿਜੀਟਲ ਲਾਈਫ਼ ਸਰਟੀਫਿਕੇਟ ਬਣਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 06-11-2026
ਬੁਢਲਾਡਾ, 5 ਨਵੰਬਰ (ਸੁਨੀਲ ਮਨਚੰਦਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੁਢਲਾਡਾ ਵਲੋਂ ਸਥਾਨਕ ਪੈਨਸ਼ਨਰ ਭਵਨ ਵਿਖੇ ਪੈਨਸ਼ਨਰਾਂ ਦੇ ਡਿਜੀਟਲ ਲਾਈਫ਼ ਸਰਟੀਫਿਕੇਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਡਿਜੀਟਲ ਲਾਈਫ਼ ਸਰਟੀਫਿਕੇਟ ਬਣਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਲਗਪਗ 150 ਤੋਂ ਵੱਧ ਸੇਵਾ ਮੁਕਤ ਮੁਲਾਜ਼ਮਾਂ ਨੇ ਕੈਂਪ ਦਾ ਲਾਭ ਲੈਂਦਿਆਂ ਮੌਕੇ ’ਤੇ ਹੀ ਆਪਣੇ ਲਾਈਫ਼ ਸਰਟੀਫਿਕੇਟ ਬਣਵਾਏ। ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਦੀ ਸਹੂਲਤ ਲਈ ਭਵਿੱਖ ’ਚ ਵੀ ਅਜਿਹੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਕੈਂਪ 6 ਨਵੰਬਰ ਨੂੰ ਵੀ ਲਗਾਇਆ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਗਟ ਸਿੰਘ ਚਹਿਲ, ਸਕੱਤਰ ਨਰੇਸ਼ ਕਾਂਸਲ, ਰਘੂਨਾਥ ਸਿੰਗਲਾ, ਰਮੇਸ਼ ਕੁਮਾਰ, ਸ਼ਿਆਮ ਸੁੰਦਰ ਸ਼ਰਮਾ, ਮਿੱਤ ਸਿੰਘ, ਜਗਸੀਰ ਸਿੰਘ ਰਾਏਕੇ, ਗੁਰਮੇਲ ਸਿੰਘ ਬੋੜਾਵਾਲ, ਪ੍ਰੀਤਮ ਸਿੰਘ, ਐਸ.ਬੀ.ਆਈ. ਦੇ ਚੀਫ਼ ਮੈਨੇਜਰ ਮੁਕੇਸ਼ ਕੁਮਾਰ ਮਹਿਤਾ, ਦੀਦਾਰ ਸਿੰਘ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਚੀਫ਼ ਮੈਨੇਜਰ ਕਮਲ ਗਿਰਧਰ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਮੋਰਚੇ ਦੀ ਫ਼ਤਿਹ, ਸੰਘਰਸ਼ ਲੜਦੇ ਲੋਕਾਂ ਦੀ ਜਿੱਤ-ਰਾਏਸਰ ਅਗਲੀ ਖ਼ਬਰ ਸਰਕਾਰੀ ਸਕੂਲ ਬਾਜੇਵਾਲਾ ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ
Ad Position 24