05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਦਫ਼ਤਰੀ ਕਾਮਿਆਂ ਦੀ ਹੜਤਾਲ ਕਾਰਨ ਕੰਮ-ਕਾਜ ਰਿਹਾ ਠੱਪ, ਲੋਕਾਂ ਹੋਏ ਖੱਜਲ-ਖੁਆਰ

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਬਾਬੂਆਂ ਨੇ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਦਫ਼ਤਰਾਂ ’ਚ ਕੰਮ-ਕਾਜ ਠੱਪ ਰੱਖਿਆ, ਜਿਸ ਕਰ ਕੇ ਕੰਮ-ਧੰਦਾ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਅਤੇ ਡੀ.

Ad Position 21
No active advertisement
ਮਾਨਸਾ ਵਿਖੇ ਇੱਕ ਸਰਕਾਰੀ ਦਫ਼ਤਰ ’ਚ ਕਰਮਚਾਰੀਆਂ ਦੀ ਹੜਤਾਲ ਕਾਰਨ ਖਾਲੀ ਪਈਆਂ ਕੁਰਸੀਆਂ। ਅਜੀਤ ਤਸਵੀਰ 06-11-2026
ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਬਾਬੂਆਂ ਨੇ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਦਫ਼ਤਰਾਂ ’ਚ ਕੰਮ-ਕਾਜ ਠੱਪ ਰੱਖਿਆ, ਜਿਸ ਕਰ ਕੇ ਕੰਮ-ਧੰਦਾ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਹਾਲ ਹੀ ’ਚ ਐਲਾਨੀ ਗਈ 3 ਫ਼ੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਨੂੰ ‘ਊਠ ਦੇ ਮੂੰਹ ’ਚ ਜੀਰਾ’ ਆਖਦਿਆਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੇ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਅਤੇ 6ਵੇਂ ਪੇ-ਕਮਿਸ਼ਨ ਦੇ ਬਕਾਏ ਨੂੰ ਜਾਰੀ ਕਰਨ ਦੀ ਥਾਂ ਸਿਰਫ਼ 3 ਫ਼ੀਸਦੀ ਡੀ.ਏ. ਦਾ ਐਲਾਨ ਕਰ ਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹੜਤਾਲ ਦੇ ਮੱਦੇਨਜ਼ਰ ਸਾਰੇ ਦਫ਼ਤਰਾਂ ’ਚ ਕੰਮਕਾਜ ਪ੍ਰਭਾਵਿਤ ਰਹਿਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਲੋਕਾਂ ’ਚ ਵੀ ਸਰਕਾਰ ਪ੍ਰਤੀ ਰੋਸ ਦੇਖਣ ਨੂੰ ਮਿਲਿਆ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਕੌਰ ਮਾਨਸਾ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਪਰਸਨ ਨਿਯੁਕਤ ਅਗਲੀ ਖ਼ਬਰ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆਂ ਹੈ- ਬੂਟਾ ਸਿੰਘ ਸੰਦੋਹਾ
Ad Position 24