05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਰਮਜੀਤ ਕੌਰ ਮਾਨਸਾ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਪਰਸਨ ਨਿਯੁਕਤ

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਪਰਮਜੀਤ ਕੌਰ ਮਾਨਸਾ ਨੂੰ ਰਾਮਗੜ੍ਹੀਆ ਵੈੱਲਫੇਅਰ ਬੋਰਡ ਦਾ ਜ਼ਿਲ੍ਹਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਦੇ ਰਾਜਪਾਲ ਵਲੋਂ ਜਾਰੀ ਨੋਟੀਫ਼ਿਕੇਸ਼ਨ ਦੇ ਆਧਾਰ ’ਤੇ ਕੀਤੀ ਗਈ ਹੈ ਅਤੇ ਪੱਤਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਜਾਰੀ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 06-11-2026
ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਪਰਮਜੀਤ ਕੌਰ ਮਾਨਸਾ ਨੂੰ ਰਾਮਗੜ੍ਹੀਆ ਵੈੱਲਫੇਅਰ ਬੋਰਡ ਦਾ ਜ਼ਿਲ੍ਹਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਦੇ ਰਾਜਪਾਲ ਵਲੋਂ ਜਾਰੀ ਨੋਟੀਫ਼ਿਕੇਸ਼ਨ ਦੇ ਆਧਾਰ ’ਤੇ ਕੀਤੀ ਗਈ ਹੈ ਅਤੇ ਪੱਤਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਰਮਜੀਤ ਕੌਰ ‘ਆਪ’ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਵੀ ਰਹੇ ਹਨ। ਉਨ੍ਹਾਂ ਇਸ ਨਿਯੁਕਤੀ ਬਦਲੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ’ਤੇ ਖਰੇ ਉੱਤਰਨਗੇ ਅਤੇ ਦਿੱਤੇ ਅਹੁਦੇ ਮੁਤਾਬਿਕ ਸੁਹਿਰਦਤਾ ਨਾਲ ਕਾਰਜ ਕਰਨਗੇ। ਇਸੇ ਦੌਰਾਨ ਰਾਮਗੜ੍ਹੀਆ ਭਾਈਚਾਰੇ ਦੇ ਆਗੂ ਹਰਜੀਤ ਸਿੰਘ ਸੱਗੂ, ਜਸਵਿੰਦਰ ਸਿੰਘ ਦੇਵਗਨ, ਸ਼ਰਨਜੀਤ ਕੌਰ ਰਾਮਗੜ੍ਹੀਆ, ਸੁਖਵਿੰਦਰ ਕੌਰ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ ਰੁਪਾਲ, ਗੁਰਜੀਤ ਸਿੰਘ ਠੇਕੇਦਾਰ, ਹਰਜੀਤ ਸਿੰਘ ਰਾਮਗੜ੍ਹੀਆ, ਸਰਬਜੀਤ ਕੌਰ, ਸੁਖਪਾਲ ਕੌਰ, ਮਨਜੀਤ ਕੌਰ, ਸਤਵੀਰ ਸਿੰਘ ਹੈਪੀ, ਮਨਦੀਪ ਸਿੰਘ ਠੇਕੇਦਾਰ, ਅੰਮ੍ਰਿਤਪਾਲ ਸਿੰਘ ਧੀਮਾਨ, ਨਿਰਮਲ ਸਿੰਘ ਰਾਮਗੜ੍ਹੀਆ, ਸੁਖਦੇਵ ਸਿੰਘ ਰੁਪਾਲ, ਅੰਤਰਪਾਲ ਸਿੰਘ ਰੁਪਾਲ, ਸਤਨਾਮ ਸਿੰਘ ਕੋਟਲੀ, ਸੁਖਵਿੰਦਰ ਸਿੰਘ ਕਾਕਾ ਆਦਿ ਨੇ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਬੀਬੀ ਪਰਮਜੀਤ ਕੌਰ ਮਿਹਨਤੀ ਤੇ ਇਮਾਨਦਾਰ ਸ਼ਖ਼ਸੀਅਤ ਦੇ ਮਾਲਕ ਹਨ, ਜੋ ਰਾਮਗੜ੍ਹੀਆ ਭਾਈਚਾਰੇ ਦੀ ਭਲਾਈ ਲਈ ਕਾਰਜ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਰਿਹਾਅ ਹੋ ਕੇ ਮਾਨਸਾ ਧਰਨੇ ’ਚ ਪਹੁੰਚੇ ਅਗਲੀ ਖ਼ਬਰ ਦਫ਼ਤਰੀ ਕਾਮਿਆਂ ਦੀ ਹੜਤਾਲ ਕਾਰਨ ਕੰਮ-ਕਾਜ ਰਿਹਾ ਠੱਪ, ਲੋਕਾਂ ਹੋਏ ਖੱਜਲ-ਖੁਆਰ
Ad Position 24