05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰੀ ਹਾਈ ਸਕੂਲ ਰੱਲਾ ਵਿਖੇ ਨਸ਼ਿਆਂ ਖ਼ਿਲਾਫ਼ ਭਾਸ਼ਣ ਮੁਕਾਬਲੇ ਕਰਵਾਏ

ਜੋਗਾ, 5 ਨਵੰਬਰ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 06-11-2026
ਜੋਗਾ, 5 ਨਵੰਬਰ (ਵਿ.ਪ੍ਰਤੀ.)- ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਰੱਲਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਵਲੋਂ ਨਸ਼ਿਆਂ ਦੀ ਮਾੜੀ ਆਦਤ, ਮਾੜੇ ਪ੍ਰਭਾਵਾਂ ਅਤੇ ਨਸ਼ਿਆਂ ਤੋਂ ਬਚਣ ਸਬੰਧੀ ਸੰਬੋਧਨ ਕੀਤਾ ਗਿਆ। ਇਸ ਮੌਕੇ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.), ਮੰਜੂ ਬਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਤੇ ਪਰਮਜੀਤ ਸਿੰਘ ਭੋਗਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੀਆਂ ਕਲਾਤਮਕ ਰਚਨਾਵਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਸਿਹਤਮੰਦ ਜੀਵਨ ਜਿਊਣ ਦਾ ਵਧੀਆ ਸੁਨੇਹਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਬੀ. ਆਰ. ਸੀ. ਭਰਤੀ ’ਚ ਘਪਲੇ ਦਾ ਲਗਾਇਆ ਦੋਸ਼ ਅਗਲੀ ਖ਼ਬਰ ਇੰਜੀਨੀਅਰਜ਼ ਆਈ.ਟੀ.ਆਈ. ਮਾਨਸਾ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ
Ad Position 24