ਵਿੱਦਿਆ ਮੰਦਰ ਦੀਆਂ ਖਿਡਾਰਨਾਂ ਦਾ ਜੂਡੋ ਤੇ ਸ਼ਤਰੰਜ ’ਚ ਸ਼ਾਨਦਾਰ ਪ੍ਰਦਰਸ਼ਨ
ਮਾਨਸਾ, 6 ਨਵੰਬਰ (ਸੱਭਿ. ਪ੍ਰਤੀ.)
ਮਾਨਸਾ, 6 ਨਵੰਬਰ (ਸੱਭਿ.ਪ੍ਰਤੀ.)- ਸਥਾਨਕ ਸ. ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦੀਆਂ ਖਿਡਾਰਨਾਂ ਨੇ ਸੂਬਾ ਪੱਧਰੀ ਜੂਡੋ ਤੇ ਸ਼ਤਰੰਜ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁਰਦਾਸਪੁਰ ਵਿਖੇ ਕਰਵਾਏ ਗਏ ਜੂਡੋ ਅੰਡਰ-17 ਲੜਕੀਆਂ ’ਚੋਂ ਨੈਨਸੀ ਨੇ -48 ਕਿੱਲੋ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮਲੇਰਕੋਟਲਾ ਵਿਖੇ ਹੋਏ ਸ਼ਤਰੰਜ ਮੁਕਾਬਲਿਆਂ ’ਚ ਅੰਡਰ-14 ਦੀਆਂ ਖਿਡਾਰਨਾਂ ਮਾਨਯਾ, ਪ੍ਰਿਆਸ਼ੀ ਤੇ ਇਸ਼ਿਕਾ ਨੇ ਦੂਜਾ ਸਥਾਨ ਹਾਸਲ ਕੀਤਾ। ਸੰਸਥਾ ਦੇ ਪ੍ਰਧਾਨ ਡਾ. ਬਲਦੇਵ ਰਾਜ ਬਾਂਸਲ ਤੇ ਪ੍ਰਿੰਸੀਪਲ ਜਗਦੀਪ ਕੁਮਾਰ ਪਟਿਆਲ ਵਲੋਂ ਜੇਤੂ ਖਿਡਾਰਨਾਂ ਨੂੰ ਸਕੂਲ ਪਹੁੰਚਣ ’ਤੇ ਸਨਮਾਨਿਤ ਕੀਤਾ ਗਿਆ।