ਏ.ਡੀ.ਸੀ. ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਖੇਤੀਬਾੜੀ ਤੇ ਕਲੱਸਟਰ ਅਫਸਰਾਂ ਨਾਲ ਮੀਟਿੰਗ
ਮਾਨਸਾ, 6 ਨਵੰਬਰ (ਵਿ. ਪ੍ਰਤੀ)- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਵਲੋਂ ਖੇਤੀਬਾੜੀ ਵਿਕਾਸ ਅਫਸਰਾਂ ਤੇ ਕਲੱਸਟਰ ਅਫਸਰਾਂ ਨਾਲ ਸਥਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ।
ਮਾਨਸਾ, 6 ਨਵੰਬਰ (ਵਿ.ਪ੍ਰਤੀ)- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਵਲੋਂ ਖੇਤੀਬਾੜੀ ਵਿਕਾਸ ਅਫਸਰਾਂ ਤੇ ਕਲੱਸਟਰ ਅਫਸਰਾਂ ਨਾਲ ਸਥਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੇ ਨਿਪਟਾਰੇ ਲਈ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਬਿਨਾਂ ਕਿਸੇ ਦੇਰੀ ਦੇ ਲੋੜਵੰਦ ਕਿਸਾਨਾਂ ਤੱਕ ਪਹੁੰਚਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਉਹ ਖੇਤਾਂ ’ਚ ਹੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਕਰ ਸਕਣ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦੀ ਰੋਕਥਾਮ ਲਈ ਅਤੇ ਮਸ਼ੀਨਰੀ ਵੰਡ ਦੀ ਪ੍ਰਕਿਰਿਆ ’ਚ ਕਿਸੇ ਵੀ ਤਰ੍ਹਾਂ ਦੀ ਲਾਪਰ ਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਰ ਪਿੰਡ ’ਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਵਾਤਾਵਰਨ ਅਤੇ ਜ਼ਮੀਨੀ ਉਪਜਾਊ ਸ਼ਕਤੀ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਦੇ ਨਾਲ ਗਹੀ ਤਕਨੀਕੀ ਮਾਰਗਦਰਸ਼ਨ ਦੇਣ ਲਈ ਵੀ ਕਿਹਾ।