06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮਹਿਰਾਜ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਦੇ ਮਾਡਲਾਂ ਰਾਹੀਂ ਦਿਖਾਈ ਆਪਣੀ ਪ੍ਰਤਿਭਾ

ਮਹਿਰਾਜ, 6 ਨਵੰਬਰ (ਸੁਖਪਾਲ ਮਹਿਰਾਜ)- ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ. ਐੱਮ.

Ad Position 21
No active advertisement
ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ, ਅਧਿਆਪਕ ਅਤੇ ਹੋਰ ਸ਼ਖ਼ਸੀਅਤਾਂ। ਤਸਵੀਰ : ਸੁਖਪਾਲ ਮਹਿਰਾਜ 07-11-2026
ਮਹਿਰਾਜ, 6 ਨਵੰਬਰ (ਸੁਖਪਾਲ ਮਹਿਰਾਜ)- ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ ਪ੍ਰਿੰਸੀਪਲ ਗੀਤਾ ਅਰੋੜਾ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ ਗਿਆ। ਮੇਲੇ ਦਾ ਉਦਘਾਟਨ ਚੇਅਰਪਰਸਨ ਸੰਤੋਸ਼ ਕੁਮਾਰੀ ਅਤੇ ਵਾਈਸ ਚੇਅਰਮੈਨ ਗੁਰਦੀਪ ਸਿੰਘ ਨੇ ਕੀਤਾ। ਮੇਲੇ ਦੌਰਾਨ 4 ਨਵੰਬਰ ਨੂੰ ਮਿਡਲ ਅਤੇ 5 ਨਵੰਬਰ ਨੂੰ ਸੈਕੰਡਰੀ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਤਿਆਰ ਕੀਤੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜੋ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਸਰਕਾਰੀ ਮਿਡਲ ਸਕੂਲ ਗੁਰੂਸਰ ਮਹਿਰਾਜ, ਸਰਕਾਰੀ ਹਾਈ ਸਕੂਲ ਦੁੱਲੇਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਡਾਬੰਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਾਈ ਰੂਪਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭਾਈ ਰੂਪਾ ਅਤੇ ਮੇਜ਼ਬਾਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਜੇਤੂ ਵਿਦਿਆਰਥੀਆਂ ਦੀ ਚੋਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਲੈਕਚਰਾਰ ਸੁਮਨ, ਨਵਨੀਤ ਕੁਮਾਰੀ ਅਤੇ ਬਲਜਿੰਦਰ ਨੂੰ ਜੱਜ ਨਿਯੁਕਤ ਕੀਤਾ ਗਿਆ। ਜੱ ਜਾਂ ਨੇ ਮਾਡਲਾਂ ਦਾ ਮੁਲਾਂਕਣ ਕਰਨ ਉਪਰੰਤ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਜੱਜਾਂ ਨੇ ਸਕੂਲ ਦੇ ਸਾਫ਼-ਸੁਥਰੇ ਅਤੇ ਸਿੱਖਿਆਦਾਇਕ ਮਾਹੌਲ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਗੀਤਾ ਅਰੋੜਾ ਨੇ ਕਿਹਾ ਕਿ ਅਜਿਹੇ ਮੇਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰਨਾ ਅਤੇ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਮੇਲੇ ਨੂੰ ਸਫ਼ਲ ਬਣਾਉਣ ਲਈ ਸਮੂਹ ਸਟਾਫ਼ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅਨਾਥ ਆਸ਼ਰਮ ਦੇ ਬੱਚਿਆਂ ਨਾਲ ਦੀਵਾਲੀ ਮਨਾਈ ਅਗਲੀ ਖ਼ਬਰ ਨੈਸ਼ਨਲ ਕਾਲਜ ਵਿਖੇ ਦੀਵਾਲੀ ਮੌਕੇ ‘ਗਿਆਨ ਜੋਤ’ ਪ੍ਰੋਗਰਾਮ ਕਰਵਾਇਆ
Ad Position 24