07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਇਕ ਸਲੂਨ ਵਿਚ ਕੰਮ ਕਰਦੀ ਨੇੜਲੇ ਪਿੰਡ ਦੀ ਨਾਬਾਲਗ ਲੜਕੀ ਨੂੰ ਇਕ ਲੜਕੇ ਵਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 08-11-2026
ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਇਕ ਸਲੂਨ ਵਿਚ ਕੰਮ ਕਰਦੀ ਨੇੜਲੇ ਪਿੰਡ ਦੀ ਨਾਬਾਲਗ ਲੜਕੀ ਨੂੰ ਇਕ ਲੜਕੇ ਵਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਇਕ ਵਿਅਕਤੀ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੀ 17 ਸਾਲਾਂ ਦੀ ਨਾਬਾਲਗ ਲੜਕੀ ਪਿੰਡੋਂ ਰੋਜ ਫ਼ਰੀਦਕੋਟ ਸ਼ਹਿਰ ਸੈਲੂਨ ਵਿਚ ਕੰਮ ਕਰਨ ਲਈ ਆਉਂਦੀ ਸੀ। ਇਕ ਦਿਨ ਉਨ੍ਹਾਂ ਦੀ ਲੜਕੀ ਸੈਲੂਨ ਨਹੀਂ ਪਹੁੰਚੀ, ਜਿਸ ਦੀ ਸੂਚਨਾ ਸੈਲੂਨ ਵਾਲਿਆਂ ਵਲੋਂ ਉਨ੍ਹਾਂ ਨੂੰ ਦਿੱਤੀ ਅਤੇ ਉਨ੍ਹਾਂ ਵਲੋਂ ਲੜਕੀ ਦੀ ਭਾਲ ਹਰ ਪਾਸੇ ਕੀਤੀ ਗਈ। ਉਨ੍ਹਾਂ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਹਰਦੀਪ ਸਿੰਘ ਗਿੱਲ ਪੁੱਤਰ ਜਸਵੰਤ ਸਿੰਘ ਵਾਸੀ ਹਾਲ ਆਬਾਦ ਮੁੱਦਕੀ, ਜ਼ਿਲ੍ਹਾ ਫ਼ਿਰੋਜ਼ਪੁਰ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕਾਰ ਵਿਚੋਂ 12 ਪੇਟੀਆਂ ਸ਼ਰਾਬ ਬਰਾਮਦ, ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਸਰਸਵਤੀ ਜੀਨੀਅਸ ਸਕੂਲ ਜੈਤੋ ਨੇ ਦੀਵਾਲੀ ਉਤਸ਼ਾਹ ਨਾਲ ਮਨਾਈ ਨਵੀਂ ਬਣੀ ਇਮਾਰਤ ਅਤੇ ਲਿਫ਼ਟ ਦਾ ਕੀਤਾ ਉਦਘਾਟਨ
Ad Position 24