ਕਾਰ ਵਿਚੋਂ 12 ਪੇਟੀਆਂ ਸ਼ਰਾਬ ਬਰਾਮਦ, ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ
ਕੋਟਕਪੂਰਾ, 7 ਨਵੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬੱਸ ਅੱਡਾ ਕੋਟਕਪੂਰਾ ਵਿਖੇ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਸਵਿਫ਼ਟ ਡਿਜ਼ਾਇਰ ਕਾਰ, ਬੈਕਸਾਈਡ ਬਿਜਲੀ ਘਰ, ਬੀੜ ਰੋਡ ਕੋਟਕਪੂਰਾ ਸਾਹਮਣੇ ਸੰਤ ਦਾ ਆਰਾ ਕੋਲ ਖੜ੍ਹੀ ਹੈ। ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਹੋ ਸਕਦੀ ਹੈ।
ਕੋਟਕਪੂਰਾ, 7 ਨਵੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬੱਸ ਅੱਡਾ ਕੋਟਕਪੂਰਾ ਵਿਖੇ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਸਵਿਫ਼ਟ ਡਿਜ਼ਾਇਰ ਕਾਰ, ਬੈਕਸਾਈਡ ਬਿਜਲੀ ਘਰ, ਬੀੜ ਰੋਡ ਕੋਟਕਪੂਰਾ ਸਾਹਮਣੇ ਸੰਤ ਦਾ ਆਰਾ ਕੋਲ ਖੜ੍ਹੀ ਹੈ। ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਕੇ 11 ਪੇਟੀਆਂ ਪੰਜਾਬ ਹੀਰ ਅਤੇ ਇਕ ਪੇਟੀ ਚੰਡੀਗੜ੍ਹ ਮਾਰਕਾ, ਕੁੱਲ 144 ਬੋਤਲਾਂ ਬਰਾਮਦ ਕਰਕੇ ਸ਼ਹਿਰੀ ਪੁਲਿਸ ਕੋਟਕਪੂਰਾ ਨੇ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ।