ਰਾੜਾ ਸਾਹਿਬ, 31 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)-ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਚੇਅਰਮੈਨ ਬੂਟਾ ਸਿੰਘ ਗਿੱਲ (ਰਾਣੋਂ) ਨੇ ਸੰਤ ਕਿਸ਼ਨ ਸਿੰਘ ਜੀ ਨੂੰ ਉਨ੍ਹਾਂ ਦੀ ਮਨਾਈ ਜਾ ਰਹੀ 36ਵੀਂ ਬਰਸੀ 'ਤੇ ਸ਼ਰਧਾ-ਸਤਿਕਾਰ ਭੇਟ ਕਰਦਿਆਂ ਕਿਹਾ ਕਿ ਮਹਾਂਪੁਰਸ਼ਾਂ ਨੇ ਨਾਮ ਸਿਮਰਨ ਦੀ ਕਮਾਈ ਕਰਕੇ ਗੁਰੂ ਸ਼ਬਦ ਨਾਲ ਜੋੜਿਆ ਅਤੇ ਸੰਗਤਾਂ ਨੂੰ ਅੰਮਿ੍ਤ ਦੀ ਦਾਤ ਪ੍ਰਾਪਤ ਕਰ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਨਵੇਂ ਵਰੇ੍ਹ 2026 ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਉਨ੍ਹਾਂ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪੁੱਜ ਕੇ ਸਤਿਕਾਰ ਭੇਟ ਕਰ ਰਹੀਆਂ, ਆਉ ਮਹਾਂਪੁਰਸ਼ਾਂ ਵਲੋਂ ਦਰਸਾਏ ਮਾਰਗ 'ਤੇ ਚੱਲਕੇ ਆਪਣਾ ਜੀਵਨ ਸਫਲਾ ਕਰੀਏ |