ਰਾੜਾ ਸਾਹਿਬ, 31 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)- ਕੇਂਦਰ ਸਰਕਾਰ ਵਲੋਂ ਮਨਰੇਗਾ ਵਿੱਚ ਕੀਤੇ ਬਦਲਾਅ ਤੋਂ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਮਨਰੇਗਾ ਮਜਦੂਰਾਂ ਵੱਲੋਂ ਲਿਖੇ ਰੋਸ ਪੱਤਰ ਸਿਰ 'ਤੇ ਰੱਖ ਕੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੁੱਜੇ | ਹਲਕਾ ਵਿਧਾਇਕ ਗਿਆਸਪੁਰਾ ਵਲੋਂ ਮਨਰੇਗਾ ਮਜ਼ਦੂਰਾਂ ਦੇ ਰੋਸ ਪੱਤਰ ਵਿਧਾਨ ਸਭਾ 'ਚ ਪੇਸ਼ ਕਰਨ ਸਮੇਂ ਕਿਹਾ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਕਤਲ ਕੀਤਾ ਗਿਆ ਹੈ, ਜੋ ਕਿ ਇਕ ਸੋਚੀ ਸਮਝੀ ਸਾਜ਼ਿਸ਼ ਦੇ ਅਧੀਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਦੇ ਨਾਲ ਗਰੀਬ ਘਰਾਂ ਦਾ ਚੁੱਲਾ ਚਲਦਾ ਸੀ ਜਿਸ ਚੁੱਲੇ੍ਹ ਦੀ ਅੱਗ ਬੁਝਾਉਣ ਲਈ ਭਾਜਪਾ ਵੱਲੋਂ ਕੋਈ ਕਸਰ ਬਾਕੀ ਨਹੀ ਛੱਡੀ ਗਈ |