23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਡੇਹਲੋਂ ਵਿਖੇ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 01-01-2026
ਡੇਹਲੋਂ, 31 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਲੋਕਲ ਕਮੇਟੀ ਵਲੋਂ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ ਗਿਆ | ਇਸ ਸਮੇਂ ਮਾਸਟਰ ਗੁਰਵਿੰਦਰ ਸਿੰਘ, ਅਮਰਿੰਦਰ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ, ਜਗਦੇਵ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਨਗਰ ਕੀਰਤਨ ਦੌਰਾਨ ਗਿਆਨੀ ਅਮਰਜੀਤ ਸਿੰਘ ਸਿਧਵਾਂ ਵਾਲਿਆਂ ਦੇ ਢਾਡੀ ਜਥੇ ਵਲੋਂ ਸੰਗਤਾਂ ਨਾਲ ਵਿਚਾਰਾਂ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਖ਼ਾਲਸਾ ਪਾਈਪ ਬੈਂਡ ਕਿਲ੍ਹਾ ਰਾਏਪੁਰ ਵਲੋਂ ਸੇਵਾ ਕੀਤੀ ਗਈ | ਉਸ ਦੇ ਨਾਲ ਹੀ ਮੀਰੀ ਪੀਰੀ ਗਤਕਾ ਅਖਾੜਾ ਡੇਹਲੋਂ ਦੇ ਨੌਜਵਾਨਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਪੰਜ ਪਿਆਰਿਆਂ ਦੀ ਸੇਵਾ ਭਾਈ ਜਗਦੇਵ ਸਿੰਘ, ਭਾਈ ਅੰਮਿ੍ਤਪਾਲ ਸਿੰਘ , ਭਾਈ ਜਗਦੀਪ ਸਿੰਘ, ਭਾਈ ਮਨਦੀਪ ਸਿੰਘ ਅਤੇ ਭਾਈ ਮਨਜੀਤ ਸਿੰਘ ਵਲੋਂ ਨਿਭਾਈ ਗਈ | ਜਦਕਿ ਨਿਸ਼ਾਨ ਸਾਹਿਬ ਦੀ ਸੇਵਾ ਭਾਈ ਰਣਜੀਤ ਸਿੰਘ ਤੇ ਭਾਈ ਜਗਤਾਰ ਸਿੰਘ, ਜਲ ਦੀ ਸੇਵਾ ਭਾਈ ਗੁਰਤੇਜ ਸਿੰਘ, ਪ੍ਰਸ਼ਾਦ ਦੀ ਸੇਵਾ ਭਾਈ ਨਿਰਮਲ ਸਿੰਘ, ਭਾਈ ਮਨਜੀਤ ਸਿੰਘ, ਭਾਈ ਬੇਅੰਤ ਸਿੰਘ ਅਤੇ ਚੌਰ ਸਾਹਿਬ ਦੀ ਸੇਵਾ ਬਾਬਾ ਪਾਲ ਸਿੰਘ ਵਲੋਂ ਕੀਤੀ ਗਈ | ਇਸ ਸਮੇਂ ਸਰਪੰਚ ਪਰਮਦੀਪ ਸਿੰਘ ਦੀਪਾ ਡੇਹਲੋਂ, ਸਾਬਕਾ ਪ੍ਰੀਸ਼ਦ ਮੈਂਬਰ ਜਗਦੀਪ ਸਿੰਘ ਬਿੱਟੂ ਡੇਹਲੋਂ, ਲੋਕਲ ਕਮੇਟੀ ਪ੍ਰਧਾਨ ਭਾਈ ਬਚਿੱਤਰ ਸਿੰਘ, ਰਜਿੰਦਰ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ ਮੈਂਬਰ, ਮੈਨੇਜਰ ਜਸਵਿੰਦਰ ਸਿੰਘ, ਜਗਦੀਪ ਸਿੰਘ ਲਾਡੀ, ਗੁਰਪ੍ਰੀਤ ਸਿੰਘ ਮੀਤ ਗ੍ਰੰਥੀ, ਮਨਦੀਪ ਸਿੰਘ, ਅੰਮਿ੍ਤਪਾਲ ਸਿੰਘ, ਰਣਜੀਤ ਸਿੰਘ, ਗੁਰਚਰਨ ਸਿੰਘ, ਮਾਸਟਰ ਪ੍ਰੇਮ ਸਿੰਘ, ਬਲਦੇਵ ਸਿੰਘ, ਧੀਰਜ ਸਿੰਘ, ਹਰਵਿੰਦਰ ਸਿੰਘ, ਜਸਪਾਲ ਸਿੰਘ, ਸੁਖਦੇਵ ਸਿੰਘ, ਗੁਰਸੇਵਕ ਸਿੰਘ, ਮਨਜੀਤ ਸਿੰਘ, ਅਰਵਿੰਦਰ ਸਿੰਘ ਹਾਜ਼ਰ ਸਨ | ਇਸ ਸਮੇਂ ਮੈਨੇਜਰ ਜਸਵਿੰਦਰ ਸਿੰਘ ਵਲੋਂ ਸਮਾਗਮਾਂ ਦੀ ਸਫਲਤਾ ਲਈ ਸਮੂਹ ਸੰਗਤਾਂ, ਪ੍ਰਚਾਰਕਾਂ ਤੇ ਕੀਰਤਨੀ ਜਥਿਆਂ ਦਾ ਧੰਨਵਾਦ ਕਰਦਿਆਂ ਦੱਸਿਆਂ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ 2 ਜਨਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 4 ਜਨਵਰੀ ਨੂੰ ਭੋਗ ਉਪਰੰਤ ਗੁਰਮਤਿ ਸਮਾਗਮ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਇਯਾਲੀ ਵਲੋਂ ਵਿਧਾਨ ਸਭਾ 'ਚ ਪਿੰਡਾਂ ਨੂੰ ਕਾਰਪੋਰੇਸ਼ਨ 'ਚ ਲਿਆਉਣ ਵਿਰੁੱਧ ਆਵਾਜ਼ ਚੁੱਕੇ ਜਾਣਾ ਸ਼ਲਾਘਾਯੋਗ-ਹਾਂਸ/ਭੰਗੂ... ਅਗਲੀ ਖ਼ਬਰ ਮਨਦੀਪ ਸਿੰਘ ਸਰਪੰਚ ਬਰਮਾ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਆਪ ਦੇ ਯੂਥ ਕੋਆਰਡੀਨੇਟਰ ਨਿਯੁਕਤ
Ad Position 24