26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਾਲ 2025 'ਚ ਪੰਜਾਬ ਦਾ ਮੁਲਾਜ਼ਮ ਵਰਗ ਸਰਕਾਰ ਦੀ ਬੇਰੁਖੀ ਦਾ ਰਿਹਾ ਸ਼ਿਕਾਰ-ਜੱਸੋਵਾਲ/ਕੱਦੋਂ/ਚੀਮਾ

Ad Position 21
No active advertisement
ਅਜੀਤ ਡੈਸਕ 01-01-2026
ਰਾੜਾ ਸਾਹਿਬ, 31 ਦਸੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)- ਅਜੀਤਪਾਲ ਸਿੰਘ ਜਸੋਵਾਲ ਕੋ ਕਨਵੀਨਰ, ਬਿਕਰਮਜੀਤ ਸਿੰਘ ਕੱਦੋਂ ਵਿੱਤ ਸਕੱਤਰ ਅਤੇ ਗੁਰਦੀਪ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਨੇ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖੀ ਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਹੈ ਕਿ ਇਸ ਸਾਲ ਦੌਰਾਨ ਸਰਕਾਰ ਨੇ ਮੁਲਾਜ਼ਮ ਵਰਗ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੋਇਆ ਹੈ | ਨਵੰਬਰ 2022 ਵਿੱਚ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤਾ ਗਿਆ ਅਧੂਰਾ ਨੋਟੀਫ਼ਿਕੇਸ਼ਨ ਸਿਵਾਏ ਲਾਰੇਬਾਜ਼ੀ ਤੋਂ ਕੁੱਝ ਵੀ ਨਹੀਂ | ਇਸ ਸਾਲ ਤਾਂ ਸਰਕਾਰ ਨੇ ਆਪਣੇ ਖ਼ਜ਼ਾਨੇ ਨੂੰ ਮੁਲਾਜ਼ਮਾਂ ਲਈ ਬਿਲਕੁਲ ਹੀ ਤਾਲਾ ਲਾ ਕੇ ਰੱਖਿਆ ਹੋਇਆ ਹੈ, ਜਿਸ ਕਾਰਨ ਪੰਜਾਬ ਦਾ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੀ ਬੇਰੁਖ਼ੀ ਦਾ ਸ਼ਿਕਾਰ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਪਰਵਿੰਦਰ ਸਿੰਘ ਝੱਜ (ਗਿੱਦੜੀ) ਹਲਕਾ ਪਾਇਲ ਤੋਂ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਵਿਜੇ ਕੁਮਾਰ ਸਹਿਕਾਰੀ ਮੰਡੀਕਰਨ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਚੁਣੇ
Ad Position 24