26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਆਮ ਆਦਮੀ ਪਾਰਟੀ ਵਲੋਂ ਪਰਵਿੰਦਰ ਸਿੰਘ ਝੱਜ (ਗਿੱਦੜੀ) ਹਲਕਾ ਪਾਇਲ ਤੋਂ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 01-01-2026
ਰਾੜਾ ਸਾਹਿਬ, 31 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)-ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਸੂਚੀ ਵਿੱਚ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਸਿਫ਼ਾਰਿਸ਼ 'ਤੇ ਪਿੰਡ ਗਿੱਦੜੀ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੱਜ ਨੂੰ ਯੂਥ ਵਿੰਗ ਆਮ ਆਦਮੀ ਪਾਰਟੀ ਹਲਕਾ ਪਾਇਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਆਪਣੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਵ-ਨਿਯੁਕਤ ਹਲਕਾ ਪਾਇਲ ਦੇ ਯੂਥ ਪ੍ਰਧਾਨ ਪਰਵਿੰਦਰ ਸਿੰਘ ਝੱਜ ਨੇ ਸਮੁੱਚੀ ਹਾਈਕਮਾਂਡ ਅਤੇ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਸਮੇਂ ਪਰਵਿੰਦਰ ਸਿੰਘ ਝੱਜ ਦੀ ਨਿਯੁਕਤੀ 'ਤੇ ਹਲਕਾ ਪਾਇਲ ਦੇ ਵੱਖ-ਵੱਖ ਪ੍ਰਮੁੱਖ ਆਗੂਆਂ ਅਤੇ ਪਾਰਟੀ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੰਮਤੀ ਚੋਣਾਂ ਵਾਲੇ ਉਮੀਦਵਾਰਾਂ ਨੂੰ ਪਾਰਟੀ 'ਚ ਬਣਦਾ ਸਤਿਕਾਰ ਦਿੱਤਾ ਜਾਵੇਗਾ-ਮਦਨੀਪੁਰ/ਘਲੋਟੀ ਅਗਲੀ ਖ਼ਬਰ ਸਾਲ 2025 'ਚ ਪੰਜਾਬ ਦਾ ਮੁਲਾਜ਼ਮ ਵਰਗ ਸਰਕਾਰ ਦੀ ਬੇਰੁਖੀ ਦਾ ਰਿਹਾ ਸ਼ਿਕਾਰ-ਜੱਸੋਵਾਲ/ਕੱਦੋਂ/ਚੀਮਾ
Ad Position 24