26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਨਵੇਂ ਸਾਲ ਦੀ ਖ਼ੁਸ਼ੀ ਵਿਚ ਵਿਸ਼ੇਸ਼ ਸਮਾਗਮ

Ad Position 21
No active advertisement
ਅਜੀਤ ਡੈਸਕ 02-01-2026

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਉਚੇਚੇ ਤੌਰ 'ਤੇ ਪੁੱਜੇ
ਖੰਨਾ, 1 ਜਨਵਰੀ (ਹਰਜਿੰਦਰ ਸਿੰਘ ਲਾਲ)- 31 ਦਸੰਬਰ ਦੀ ਰਾਤ ਨੂੰ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਨਵੇਂ ਸਾਲ ਦੀ ਖ਼ੁਸ਼ੀ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਉਚੇਚੇ ਤੌਰ 'ਤੇ ਪੁੱਜੇ | ਸ਼ਾਮ ਨੂੰ ਰਹਿਰਾਸ ਤੋਂ ਬਾਅਦ ਭਾਈ ਖੁਸ਼ਦੀਪ ਸਿੰਘ ਦੇ ਜਥੇ ਵਲੋਂ ਆਰਤੀ ਤੇ ਕੀਰਤਨ ਕੀਤਾ ਗਿਆ | ਉਨ੍ਹਾਂ ਤੋਂ ਬਾਅਦ ਗੁਰੂ ਘਰ ਦੇ ਹੈਡ ਗ੍ਰੰਥੀ ਭਾਈ ਅਜੀਤ ਸਿੰਘ ਹੋਰਾਂ ਨੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਵਿਸ਼ੇਸ਼ ਤੌਰ ਤੇ ਬੁਲਾਏ ਗਏ ਭਾਈ ਗੁਰਪ੍ਰੀਤ ਸਿੰਘ ਜਲੰਧਰ ਵਾਲਿਆਂ ਨੇ ਕੀਰਤਨ ਆਰੰਭ ਕੀਤਾ | ਭਾਈ ਹਰਦੀਪ ਸਿੰਘ ਲੁਧਿਆਣੇ ਵਾਲੇ ਨੇ ਕੀਰਤਨ ਕੀਤਾ | ਗੁਰੂ ਵਿਚ ਰੋਜ਼ਾਨਾ ਨਿਸ਼ਕਾਮ ਸੇਵਾ ਕਰਨ ਵਾਲਿਆਂ ਬੱਚਿਆਂ ਨੂੰ ੂ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਲਈ ਇਕ ਇਕ ਗਰਮ ਲੋਈ ਦਿੱਤੀ ਗਈ | ਇਸ ਮੌਕੇ ਰਜਿੰਦਰਬੀਰ ਸਿੰਘ, ਹਰਬੀਰ ਸਿੰਘ ਕੋਹਲੀ, ਅਮਰਬੀਰ ਸਿੰਘ, ਬਲਵਿੰਦਰ ਸਿੰਘ, ਰਵਿੰਦਰ ਸਿੰਘ ਬੱਬਲੂ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ | ਇਸ ਮੌਕੇ ਭਾਈ ਹਰਦੀਪ ਸਿੰਘ ਤੇ ਭਾਈ ਗਗਨਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਕੀਰਤਨ ਕੀਤਾ | ਵਾਹਿਗੁਰੂ ਦਾ ਜਾਪ ਬਾਅਦ ਠੀਕ 12 ਵਜੇ ਜੈਕਾਰਿਆਂ ਦੀ ਗੰੂਜ ਫ਼ੁੱਲਾਂ ਦੀ ਵਰਖਾ ਕਰ ਕੇ ਨਵਾਂ ਸਾਲ ਮਨਾਇਆ ਗਿਆ | ਸਕੱਤਰ ਅਵਤਾਰ ਸਿੰਘ ਕੈਂਥ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਜਥਿਆ ਦਾ ਅਤੇ ਆਈ ਸੰਗਤ ਦਾ ਧੰਨਵਾਦ ਕੀਤਾ | ਮੁੱਖ ਸੇਵਾਦਾਰ ਰੁਪਿੰਦਰ ਸਿੰਘ ਰਾਜਾ ਗਿੱਲ, ਮਨਪ੍ਰੀਤ ਸਿੰਘ ਬੱਗਾ, ਜਸਕਰਨ ਸਿੰਘ, ਸਤਿੰਦਰ ਸਿੰਘ, ਜਤਿੰਦਰ ਸਿੰਘ, ਮਨਵਿੰਦਰ ਸਿੰਘ, ਤਜਿੰਦਰ ਸਿੰਘ, ਗੁਨਦੀਪ ਸਿੰਘ, ਅਮਰੀਕ ਸਿੰਘ, ਅਰਸ਼ਦੀਪ ਸਿੰਘ, ਨਕੁਲ ਬਸੀ, ਸਿਮਰਨ ਕੌਰ, ਗੁਰਪ੍ਰੀਤ ਕੌਰ, ਬਬਨੀਤ ਕੌਰ, ਕਿਰਨਦੀਪ ਕੌਰ, ਪ੍ਰੀਤੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ 'ਚਾਂਦਨੀ ਚੌਕ ਤੋਂ ਸਰਹਿੰਦ ਤੱਕ' ਨਾਟਕ ਦਾ ਮੰਚ... ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੇਵਲਾਂਵਾਲਾ ਤੋਂ ਨਗਰ ਕੀਰਤਨ ਸਜਾਇਆ <br/>
Ad Position 24