26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਘੁਲਾਲ ਟੋਲ ਪਲਾਜ਼ਾ ਤੋਂ 28 ਸਾਲਾ ਨੌਜਵਾਨ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 02-01-2026
ਸਮਰਾਲਾ, 1 ਜਨਵਰੀ (ਗੋਪਾਲ ਸੋਫਤ)-ਇੱਥੋਂ ਨਜ਼ਦੀਕ ਘੁਲਾਲ ਟੋਲ ਪਲਾਜ਼ੇ 'ਤੇ ਹੋਏ ਇਕ ਐਕਸੀਡੈਂਟ ਵਿਚ 28 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ | ਸਥਾਨਕ ਥਾਣੇ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਟੋਲ ਪਲਾਜ਼ੇ ਦੇ ਨੇੜੇ ਇੱਕ ਅਣਪਛਾਤੀ ਲਾਸ਼ ਪਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਜੇਬ ਵਿਚੋਂ ਮਿਲੇ ਡਾਕੂਮੈਂਟ ਦੇ ਅਧਾਰ 'ਤੇ ਇਸ ਦੀ ਪਹਿਚਾਣ ਕਮਲਪ੍ਰੀਤ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਦੀ ਮੌਤ ਦਾ ਕਾਰਨ ਦੁਰਘਟਨਾ ਜਾਪਦਾ ਹੈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਬਾਉਂਸਰ ਸੀ | ਕਾਰਵਾਈ ਲਈ ਮਿ੍ਤਕ ਦੀ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ |


Ad Position 22
No active advertisement
ਪਿਛਲੀ ਖ਼ਬਰ ਪਿੰਡ ਬੇਰ ਕਲਾਂ 'ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 350 ਸਾਲਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ 'ਚਾਂਦਨੀ ਚੌਕ ਤੋਂ ਸਰਹਿੰਦ ਤੱਕ' ਨਾਟਕ ਦਾ ਮੰਚ...
Ad Position 24