ਬੀਜਾ, 1 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਨਵੇਂ ਸਾਲ 2026 ਦੀ ਆਮਦ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਗੁਰੂ ਘਰ ਵਿਖੇ ਮੱਥਾ ਟੇਕਣ ਸਮੇਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ, ਸਿਆਸੀ ਸਕੱਤਰ ਹਰਿੰਦਰ ਸਿੰਘ ਕਨੇਚ, ਕਾਂਗਰਸ ਪਾਰਟੀ ਦੇ ਨਿਧੜਕ ਆਗੂ ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਸਮੇਤ ਸ਼ਾਮਿਲ ਸਨ |