26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪਿੰਡ ਚੋਮੋ ਵਿਖੇ ਨਵੇਂ ਸਾਲ ਮੌਕੇ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 02-01-2026
ਮਲੌਦ, 1 ਜਨਵਰੀ (ਦਿਲਬਾਗ ਸਿੰਘ ਚਾਪੜਾ)- ਪਿੰਡ ਚੋਮੋ ਵਿਖੇ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਹੱਡ ਚੀਰਵੀਂ ਠੰਢ ਦੌਰਾਨ ਰਾਹਗੀਰਾਂ ਨੂੰ ਰਾਹਤ ਦੇਣ ਲਈ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਐਸ. ਐਚ. ਓ. ਮਲੌਦ ਚਰਨਜੀਤ ਸਿੰਘ ਅਤੇ ਸਟਾਫ਼ ਵਲੋਂ ਪ੍ਰਬੰਧਕਾਂ ਦੇ ਇਸ ਉਦਮ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸਮਾਜ ਸੇਵੀ ਅੰਮਿ੍ਤਪਾਲ ਸਿੰਘ ਪੰਚ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਇਕਾਈ ਪ੍ਰਧਾਨ ਕੁਲਵੰਤ ਸਿੰਘ ਵੱਲੋਂ ਐਸ. ਐਚ. ਓ. ਮਲੌਦ ਚਰਨਜੀਤ ਸਿੰਘ ਦੀ ਸ਼ਾਨਦਾਰ ਸੇਵਾਵਾਂ ਲਈ ਪੂਰੀ ਟੀਮ ਸਮੇਤ ਸਨਮਾਨ ਕੀਤਾ ਗਿਆ | ਇਸ ਮੌਕੇ ਏ. ਐਸ. ਆਈ. ਬਲਜਿੰਦਰ ਸਿੰਘ ਗਿੱਲ, ਮੁੱਖ ਮੁਨਸ਼ੀ ਹਰਮਿੰਦਰ ਸਿੰਘ, ਸਤਨਾਮ ਸਿੰਘ, ਬੂਟਾ ਸਿੰਘ, ਰਵੀਨ ਨਿਗਾਹ ਤੋਂ ਇਲਾਵਾ ਹੋਰ ਵੀ ਪੁਲਿਸ ਕਰਮੀ ਅਤੇ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਸ਼ੂਆਂ ਤੇ ਮਨੁੱਖੀ ਜੀਵਨ ਲਈ ਘਾਤਕ ਚਾਈਨਾ ਡੋਰ ਦਾ ਬਾਈਕਾਟ ਕਰਨਾ ਚਾਹੀਦੈ ਅਗਲੀ ਖ਼ਬਰ ਨਵੇਂ ਸਾਲ ਮੌਕੇ ਗੁ: ਮੰਜੀ ਸਾਹਿਬ ਕੋਟਾਂ ਵਿਖੇ ਸਾਬਕਾ ਮੰਤਰੀ ਕੋਟਲੀ, ਚੇਅਰਮੈਨ ਜੱਸੀ ਕਿਸ਼ਨਗੜ੍ਹ ਨਤਮਸਤਕ ਹੋਏ
Ad Position 24