26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸਰਬੱਤ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 02-01-2026
ਮਾਛੀਵਾੜਾ ਸਾਹਿਬ, 1 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਨਵੇਂ ਵਰ੍ਹੇ 2026 ਦੀ ਆਮਦ 'ਤੇ ਸ਼੍ਰੋਮਣੀ ਅਕਾਲੀ ਦਲ ਸਮਰਾਲਾ ਹਲਕੇ ਦੀ ਸਮੁੱਚੀ ਲੀਡਰਸ਼ਿਪ ਵਲੋਂ ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਅਰਦਾਸ ਵੀ ਕੀਤੀ | ਇਸ ਮੌਕੇ ਭਾਰੀ ਗਿਣਤੀ 'ਚ ਇਕੱਤਰ ਹੋਏ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਨਵਾਂ ਵਰ੍ਹਾ ਸਮੂਹ ਮਨੁੱਖਤਾ ਲਈ ਖ਼ੁਸ਼ੀਆਂ ਭਰਿਆ ਹੋਵੇ | ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਲੋਂ ਮੈਨੇਜਰ ਜਸਵੀਰ ਸਿੰਘ ਮੰਗਲੀ ਅਤੇ ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ ਨੇ ਪਰਮਜੀਤ ਸਿੰਘ ਢਿੱਲੋਂ ਨੂੰ ਸਿਰੋਪਾਓ ਭੇਂਟ ਕੀਤਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਢਿੱਲੋਂ, ਹਰਜਤਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ, ਬਲਾਕ ਸੰਮਤੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਜਥੇਦਾਰ ਜਸਮੇਲ ਸਿੰਘ ਬੌਂਦਲੀ, ਦੇਸਰਾਜ ਸਿੰਘ ਰਹੀਮਾਬਾਦ, ਨਰਿੰਦਰ ਸਿੰਘ ਮਾਂਗਟ, ਚਰਨਜੀਤ ਸਿੰਘ ਲੱਖੋਵਾਲ, ਅਮਰੀਕ ਸਿੰਘ ਹੇੜੀਆਂ, ਹਰਵਿੰਦਰ ਸਿੰਘ ਚੱਕਲ਼ੀ ਮੰਗਾ, ਨਰਿੰਦਰ ਸਿੰਘ ਧਨੋਆ, ਸਾਬਕਾ ਸਰਪੰਚ ਦਲਜੀਤ ਸਿੰਘ ਬੁੱਲੇਵਾਲ, ਰਜਿੰਦਰ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਨੀਲਾ, ਸਿਮਰਨਜੀਤ ਸਿੰਘ ਗੋਗੀਆ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰੀਂਹ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਸੋਨੀ ਸੁਲਤਾਨਪੁਰ ਬਲਾਕ ਪ੍ਰਧਾਨ ਨਿਯੁਕਤ
Ad Position 24