ਜੋਧਾਂ, 1 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਪੇਂਡੂ ਖੇਤਰ ਨੂੰ ਕਾਰਪੋਰੇਸ਼ਨ ਵਿਚ ਸ਼ਾਮਿਲ ਕਰਨ ਦੇ ਵਿਰੋਧ ਵਿਚ ਦਿੱਤੇ ਬਿਆਨ ਦੀ ਪ੍ਰੋੜ੍ਹਤਾ ਕਰਦਿਆਂ ਜਥੇਦਾਰ ਅਜਮੇਰ ਸਿੰਘ ਰਤਨ ਅਤੇ ਸਾਬਕਾ ਸਰਪੰਚ ਜਗਦੇਵ ਸਿੰਘ ਗਰੇਵਾਲ ਜੋਧਾਂ ਨੇ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀਆਂ ਜ਼ਮੀਨ ਧੱਕੇ ਨਾਲ ਐਕਵਾਇਰ ਕਰਨ ਦੀ ਗ਼ਲਤ ਨੀਤੀ ਲਿਆਂਦੀ ਸੀ ਉਸ ਦਾ ਹਰ ਵਰਗ ਵਲੋਂ ਵਿਰੋਧ ਕੀਤਾ ਗਿਆ ਸੀ, ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਦਾ ਨੋਟੀਫ਼ਿਕੇਸ਼ਨ ਰੱਦ ਕਰਨ ਲਈ ਮਜ਼ਬੂਰ ਹੋਣਾ ਪਿਆ ਸੀ¢ ਇਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੁਣ ਲੁਧਿਆਣਾ ਦੇ 110 ਪਿੰਡਾਂ ਨੂੰ ਕਾਰਪੋਰੇਸ਼ਨ 'ਚ ਸ਼ਾਮਿਲ ਕਰਨ ਦੀਆਂ ਜੋ ਚਰਚਾਵਾਂ ਚੱਲ ਰਹੀਆਂ ਹਨ ਉਨ੍ਹਾਂ ਨੂੰ ਵੀ ਕਿਸੇ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਜਥੇਦਾਰ ਅਜਮੇਰ ਸਿੰਘ ਰਤਨ ਅਤੇ ਸਾਬਕਾ ਸਰਪੰਚ ਜਗਦੇਵ ਸਿੰਘ ਗਰੇਵਾਲ ਜੋਧਾਂ ਨੇ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਹਲਕੇ ਦਾਖੇ ਦੇ ਲੋਕ ਪੰਜਾਬ ਸਰਕਾਰ ਦੀ ਇਸ ਘਿਨਾਉਣੀ ਹਰਕਤ ਦਾ ਹੋਰ ਵੀ ਸਖ਼ਤ ਵਿਰੋਧ ਕਰਨ ਲਈ ਇਕ ਵੱਡਾ ਸੰਘਰਸ਼ ਵਿੱਢਣਗੇ |