14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪਿੰਡ ਵਾਸੀਆਂ ਦੀ ਚੌਕਸੀ ਨਾਲ ਟਰਾਂਸਫ਼ਾਰਮਰ ਚੋਰੀ ਹੋਣ ਤੋਂ ਬਚਿਆ

Ad Position 21
No active advertisement
ਅਜੀਤ ਡੈਸਕ 03-01-2026
ਮਲੌਦ, 2 ਜਨਵਰੀ (ਦਿਲਬਾਗ ਸਿੰਘ ਚਾਪੜਾ)-ਪਿੰਡ ਸਹਾਰਨ ਮਾਜਰਾ ਵਿਖੇ ਬੀਤੀ ਰਾਤ ਪਿੰਡ ਵਾਸੀਆਂ ਦੀ ਮੁਸਤੈਦੀ ਕਾਰਨ ਚੋਰਾਂ ਵਲੋਂ ਟਰਾਂਸਫ਼ਾਰਮਰ ਚੋਰੀ ਹੋਣ ਦੀ ਘਟਨਾ ਤੋਂ ਬਚਾਅ ਹੋ ਗਿਆ | ਜਦਕਿ ਚੋਰ ਭੱਜਣ ਵਿਚ ਕਾਮਯਾਬ ਰਹੇ | ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ ਅਤੇ ਗੁਰਦੁਆਰਾ ਕਮੇਟੀ ਦੇ ਖ਼ਜ਼ਾਨਚੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਵਲੋਂ ਰਾਮਗੜ੍ਹ ਸਰਦਾਰਾਂ ਰੋਡ ਵੱਲ ਟਰਾਂਸਫ਼ਾਰਮਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜਿਸ ਨੂੰ ਇੱਕ ਪਿੰਡ ਵਾਸੀ ਵਲੋਂ ਵੇਖ ਕੇ ਗੁਰਦੁਆਰਾ ਸਾਹਿਬ ਵਿਖੇ ਅਨਾਉਂਸਮੈਂਟ ਕਰਵਾ ਦਿੱਤੀ ਜਿਸ ਕਾਰਨ ਤੁਰੰਤ ਪਿੰਡ ਵਾਸੀ ਇਕੱਠੇ ਹੋ ਕੇ ਘਟਨਾ ਵਾਲੀ ਥਾਂ 'ਤੇ ਗਏ ਤਾਂ ਦੂਰੋਂ ਪਿੰਡ ਵਾਸੀਆਂ ਨੂੰ ਦੇਖ ਕੇ ਚੋਰ ਪਿੰਡ ਰਾਮਗੜ੍ਹ ਸਰਦਾਰਾਂ ਵੱਲ ਨੂੰ ਭੱਜ ਨਿਕਲੇ | ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਪਹਿਲਾ ਵੀ ਕੁਲਾੜ੍ਹ ਅਤੇ ਮੋਮਨਾਬਾਦ ਵਾਲੇ ਰੋਡ 'ਤੇ ਮੋਟਰਾਂ ਦੀਆਂ ਤਾਰਾਂ ਚੋਰੀ ਹੋ ਚੁੱਕੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਅਜਿਹੇ ਅਨਸਰਾਂ ਨੂੰ ਨੱਥ ਪਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ ਕਿਉਂਕਿ ਚੋਰ ਮਾਲੀ ਨੁਕਸਾਨ ਦੇ ਨਾਲ ਨਾਲ ਜਾਨੀ ਨੁਕਸਾਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਗਿੱਦੜੀ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ 7 ਨੂੰ ਅਗਲੀ ਖ਼ਬਰ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ <br/>
Ad Position 24