ਰਾੜਾ ਸਾਹਿਬ, 2 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਗਿੱਦੜੀ ਰਵਿਦਾਸ ਭਗਤ ਧਰਮਸ਼ਾਲਾ ਵਿਖੇ ਐਨ. ਆਰ. ਆਈਜ਼, ਸਰਪੰਚ ਗੁਰਮੋਹਨ ਸਿੰਘ ਲੱਖਾ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਾਂਝੇ ਸਹਿਯੋਗ ਸਦਕਾ 7 ਜਨਵਰੀ 2026 ਦਿਨ ਬੁੱਧਵਾਰ ਨੂੰ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਸੰਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਡੀਕਲ ਕੈਂਪ ਵਿਚ ਜਲੰਧਰ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਜ਼ਰੂਰਤਮੰਦ ਲੋਕਾਂ ਨੂੰ ਦਵਾਈਆਂ, ਐਨਕਾਂ ਅਤੇ ਲੈਂਨਜ ਮੁਫ਼ਤ ਪਾ ਕੇ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ ਅੱਖਾਂ ਦਾ ਚੈੱਕਅਪ ਕਰਵਾਉਣਾ ਚਾਹੰੁਦੇ ਹਨ, ਉਹ ਸਵੇਰੇ 8 ਵਜੇ ਪਿੰਡ ਗਿੱਦੜੀ ਰਵਿਦਾਸ ਭਗਤ ਧਰਮਸ਼ਾਲਾ ਵਿਖੇ ਪਹੰੁਚਣ |