14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਦੋਰਾਹਾ ਪੁਲਿਸ ਨੇ ਵਿਅਕਤੀ ਨੂੰ 144 ਗੱਟੂ ਚਾਈਨਾ ਡੋਰ ਸਮੇਤ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-01-2026
ਦੋਰਾਹਾ, 2 ਜਨਵਰੀ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਨੇ ਇੱਕ ਸੂਚਨਾ 'ਤੇ ਕਾਰਵਾਈ ਕਰਦਿਆਂ ਕਾਰ ਚਲਾ ਰਹੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਨੇ ਕਾਰ ਵਿਚੋਂ 144 ਗੱਟੂ ਚਾਈਨਾ ਡੋਰ ਬਰਾਮਦ ਕੀਤੇ | ਐੱਸ. ਐੱਚ. ਓ. ਦੋਰਾਹਾ ਆਕਾਸ਼ ਦੱਤ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਸ਼ੁਭਮ ਨਾਮ ਦਾ ਇੱਕ ਵਿਅਕਤੀ ਆਪਣੀ ਕਾਰ ਵਿਚ ਚਾਈਨਾ ਡੋਰ ਲੈ ਕੇ ਦੋਰਾਹਾ ਦੇ ਵੱਖ-ਵੱਖ ਇਲਾਕਿਆਂ ਵਿਚ ਪਹੁੰਚਾਉਣ ਲਈ ਜਾ ਰਿਹਾ ਹੈ | ਜਿਸ 'ਤੇ ਪੁਲਿਸ ਵਲੋਂ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਨਾਕਾਬੰਦੀ ਕੀਤੀ ਅਤੇ ਡਰਾਈਵਰ ਸ਼ੁਭਮ ਨੂੰ ਉਸ ਦੀ ਕਾਰ ਸਮੇਤ ਗਿ੍ਫ਼ਤਾਰ ਕਰ ਲਿਆ | ਕਾਰ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਚਾਈਨਾ ਡੋਰ ਦੇ 144 ਗੱਟੂ ਬਰਾਮਦ ਕੀਤੇ ਅਤੇ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਅਤੇ ਮਾਮਲਾ ਦਰਜ ਕੀਤਾ | ਪੁਲਿਸ ਹੁਣ ਉਨ੍ਹਾਂ ਦੁਕਾਨਦਾਰਾਂ ਦੀ ਭਾਲ ਕਰ ਰਹੀ ਹੈ, ਜਿਨ੍ਹਾਂ ਨੂੰ ਇਸ ਵਿਅਕਤੀ ਨੇ ਚਾਈਨਾ ਡੋਰ ਸਪਲਾਈ ਕਰਨੀ ਸੀ | ਦੋਸ਼ੀ ਦੀ ਪਛਾਣ ਸ਼ੁਭਮ ਕੁਮਾਰ ਵਜੋਂ ਹੋਈ ਹੈ ਜੋ ਕਿ ਗੋਬਿੰਦਗੜ੍ਹ ਦਾ ਰਹਿਣ ਵਾਲਾ ਹੈ |
Ad Position 22
No active advertisement
ਪਿਛਲੀ ਖ਼ਬਰ ਖੰਨਾ 'ਚ ਪੁਲਿਸ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਦੋਰਾਹਾ ਵਿਖੇ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ
Ad Position 24