14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਵੇਂ ਸਾਲ ਮੌਕੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ 10.72 ਗ੍ਰਾਮ ਹੈਰੋਇਨ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 03-01-2026
ਮਾਛੀਵਾੜਾ ਸਾਹਿਬ, 2 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਨਵੇਂ ਸਾਲ ਦੀ ਸ਼ੁਰੂਆਤ ਹੁੰਦਿਆਂ ਹੀ ਮਾਛੀਵਾੜਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ ਤਾਂ ਟੀ-ਪੁਆਇੰਟ ਬੁੱਲੇਵਾਲ ਸਾਈਡ ਤੋਂ ਇੱਕ ਮੋਨਾ ਨੌਜਵਾਨ ਤੁਰਿਆ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਦੇਖ ਘਬਰਾ ਕੇ ਪਿੱਛੇ ਮੁੜਨ ਲੱਗਾ | ਉਸ ਨੇ ਆਪਣੀ ਜੇਬ 'ਚੋਂ ਇੱਕ ਮੋਮੀ ਲਿਫਾਫੀ ਸੜਕ ਕਿਨਾਰੇ ਸੁੱਟ ਦਿੱਤੀ ਜਿਸ ਦਾ ਜਦੋਂ ਨਾਮ, ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਜਸਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸੁਰਜੀਤ ਸਿੰਘ ਵਾਸੀ ਰਹੀਮਾਬਾਦ ਖ਼ੁਰਦ ਦੱਸਿਆ | ਪੁਲਿਸ ਨੇ ਉਕਤ ਨੌਜਵਾਨ ਵਲੋਂ ਸੁੱਟੀ ਲਿਫਾਫੀ ਦੀ ਜਾਂਚ ਕੀਤੀ ਤਾਂ ਉਸ 'ਚੋਂ 6 ਗ੍ਰਾਮ 72 ਮਿਲੀਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਜਸਪ੍ਰੀਤ ਸਿੰਘ ਖ਼ਿਲਾਫ਼ ਐਨ. ਡੀ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਇਸ ਤਰ੍ਹਾਂ ਦੂਜੇ ਮਾਮਲੇ ਵਿਚ ਪੁਲਿਸ ਨੂੰ ਨਹਿਰ ਪੁਲ ਗੜ੍ਹੀ ਤੋਂ ਥੋੜਾ ਪਿੱਛੇ ਇੱਕ ਮੋਨਾ ਨੌਜਵਾਨ ਮਾਛੀਵਾੜਾ ਸਾਈਡ ਨੂੰ ਤੁਰਿਆ ਆਉਂਦਾ ਦਿਖਾਈ ਦਿੱਤਾ ਜੋ ਘਬਰਾ ਕੇ ਪਿੱਛੇ ਮੁੜਨ ਲੱਗਾ | ਪੁਲਿਸ ਨੂੰ ਦੇਖ ਕੇ ਉਸ ਨੇ ਆਪਣੀ ਜੇਬ 'ਚੋਂ ਇੱਕ ਮੋਮੀ ਲਿਫਾਫੀ ਵਜ਼ਨਦਾਰ ਸੜਕ 'ਤੇ ਸੁੱਟ ਦਿੱਤੀ ਜਿਸ ਨੂੰ ਰੋਕ ਕੇ ਨਾਮ, ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਹਰਦੀਪ ਸਿੰਘ ਉਰਫ਼ ਗੁੱਲੂ ਪੁੱਤਰ ਜਸਪਾਲ ਸਿੰਘ ਵਾਸੀ ਰਵੀਦਾਸ ਮੁਹੱਲਾ, ਰੋਪੜ ਰੋਡ ਮਾਛੀਵਾੜਾ ਦੱਸਿਆ | ਪੁਲਿਸ ਨੇ ਉਸ ਵਲੋਂ ਸੁੱਟੀ ਲਿਫਾਫੀ ਦੀ ਜਾਂਚ ਕੀਤੀ ਤਾਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਸ ਵਲੋਂ ਉਸ ਖ਼ਿਲਾਫ਼ ਐਨ. ਡੀ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਉਕਤ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਪਹਿਲਾਂ ਵੀ ਕਈ ਮਾਮਲੇ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਨਿਯੁਕਤ ਹੋਏ ਡਾਕਟਰਾਂ ਦਾ ਸਨਮਾਨ ਅਗਲੀ ਖ਼ਬਰ ਖੰਨਾ 'ਚ ਪੁਲਿਸ ਦੀ ਵੱਡੀ ਕਾਰਵਾਈ
Ad Position 24