15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦੂ ਨੇ ਪਾਰਟੀ ਪ੍ਰਧਾਨ ਬਾਦਲ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 03-01-2026
ਖੰਨਾ, 2 ਜਨਵਰੀ (ਹਰਜਿੰਦਰ ਸਿੰਘ ਲਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ | ਜਿਸ 'ਚ ਯਾਦੂ ਵਲੋਂ ਪਿਛਲੀ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਚਰਚਾ ਕੀਤੀ ਗਈ | ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਲਲਹੇੜੀ ਤੋਂ ਜੇਤੂ ਮੈਂਬਰ ਤੇਜਿੰਦਰ ਸਿੰਘ ਇਕੋਲਾਹਾ ਨਾਲ ਵੀ ਸੁਖਬੀਰ ਸਿੰਘ ਨੂੰ ਜਾਣਕਾਰੀ ਦਿੱਤੀ ਗਈ | ਸੁਖਬੀਰ ਸਿੰਘ ਬਾਦਲ ਨੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਿੰਦਰ ਸਿੰਘ ਨੂੰ ਵਧਾਈ ਦਿੱਤੀ ਤੇ ਪਾਰਟੀ ਦੇ ਕੰਮਾਂ ਨੂੰ ਲੋਕਾਂ ਨੂੰ ਲਿਜਾਣ ਲਈ ਆਖਿਆ ਗਿਆ | ਯਾਦੂ ਨੇ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਚੋਣਾਂ ਵਾਲੇ ਦਿਨ ਸਰਕਾਰ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਬੜਾ ਜ਼ੋਰ ਲਗਾਇਆ | ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਅਕਾਲੀ ਦਲ 1 ਜ਼ਿਲ੍ਹਾ ਪ੍ਰੀਸ਼ਦ ਤੇ 5 ਬਲਾਕ ਸੰਮਤੀ ਸੀਟਾਂ ਸ਼ਾਨ ਨਾਲ ਜਿੱਤਿਆ ਹੈ | ਜਦਕਿ ਵਿਰੋਧੀ ਧਿਰ ਕਾਂਗਰਸ ਨੂੰ ਜ਼ਿਲ੍ਹਾ ਪ੍ਰੀਸ਼ਦ 'ਚ ਕੋਈ ਸੀਟ ਨਹੀਂ ਮਿਲੀ ਤੇ ਜ਼ਿਲ੍ਹਾ ਪ੍ਰੀਸ਼ਦ 'ਚ ਆਮ ਆਦਮੀ ਪਾਰਟੀ ਨੂੰ ਵੀ 1 ਸੀਟ ਹੀ ਮਿਲੀ ਹੈ | ਲੋਕਾਂ ਦਾ ਅਕਾਲੀ ਦਲ ਨੂੰ ਬਹੁਤ ਭਰਵਾਂ ਹੁੰਗਾਰਾ ਮਿਲਿਆ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਨੂੰ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਤੇ ਸਰਕਾਰ ਬਣਨ 'ਤੇ ਹੋਰ ਅਹਿਮ ਜ਼ਿੰਮੇਵਾਰੀਆਂ ਵੀ ਦਿੱਤੀਆਂ ਜਾਣਗੀਆਂ | ਇਸ ਮੌਕੇ ਯੂਥ ਪ੍ਰਧਾਨ ਪਰਮਪ੍ਰੀਤ ਸਿੰਘ ਕੰਗ, ਜਸਵੀਰ ਸਿੰਘ ਜੱਸੀ ਇਕੋਲਾਹਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵ. ਜਥੇਦਾਰ ਪ੍ਰਦੁਮਣ ਸਿੰਘ ਪਾਇਲ ਨਮਿਤ ਸ਼ਰਧਾਂਜਲੀ ਸਮਾਗਮ ਗਿਆਸਪੁਰਾ, ਇਯਾਲੀ, ਚੰਦੂਮਾਜਰਾ, ਸਰੀਨ, ਲੱਖਾ ਪਾਇਲ ਤੇ... ਅਗਲੀ ਖ਼ਬਰ ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ-ਸ਼ੰਕਰ ਜੰਡੀ
Ad Position 24