ਪਾਇਲ, 2 ਜਨਵਰੀ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੋਫੈਸਰ ਭੁਪਿੰਦਰ ਸਿੰਘ ਚੀਮਾ ਦੇ ਪਿਤਾ ਅਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਦੇ ਚਾਚਾ ਜਥੇਦਾਰ ਪ੍ਰਦੁਮਣ ਸਿੰਘ ਪਾਇਲ ਨਮਿਤ ਰੱਖੇ ਸ਼੍ਰੀ ਸਹਿਜ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਕਲਗ਼ੀਧਰ ਸਾਹਿਬ ਪਾਇਲ ਵਿਖੇ ਹੋਇਆ | ਜਥੇਦਾਰ ਪ੍ਰਦੁਮਣ ਸਿੰਘ ਲੰਮਾ ਸਮਾਂ ਓਵਰਸੀਜ਼ ਅਕਾਲੀ ਦਲ ਦੇ ਅੰਤਰਰਾਸ਼ਟਰੀ ਅਹੁਦੇਦਾਰ ਰਹੇ, ਉਹ ਕੈਨੇਡਾ ਦੇ ਵੱਡੇ ਪੰਜਾਬੀ ਕਾਰੋਬਾਰੀ ਵੀ ਸਨ | ਇਸ ਸਮਾਰੋਹ ਵਿਚ ਪਹੁੰਚੀਆਂ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ | ਇਸ ਮੌਕੇ ਭਾਈ ਰਜਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਭਾਜਪਾ ਦੇ ਸੀਨੀਅਰ ਆਗੂ ਅਨਿਲ ਸਰੀਨ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਮੰਤਰੀ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸਵ. ਜਥੇਦਾਰ ਪ੍ਰਦੁਮਣ ਸਿੰਘ ਪਾਇਲ ਇਕ ਸੰਸਥਾ ਸੀ, ਜਿਨ੍ਹਾਂ ਨੇ ਆਪਣੀ ਸਿਆਣਪ ਅਤੇ ਦੂਰ ਅੰਦੇਸ਼ੀ ਨਾਲ ਹਲਕਾ ਪਾਇਲ ਵਿਚ ਹੀ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਿਜਾਣ ਲਈ ਸਮੇਂ ਸਮੇਂ 'ਤੇ ਅਹਿਮ ਭੂਮਿਕਾ ਨਿਭਾਈ | ਉਨ੍ਹਾਂ ਕਿਹਾ ਕਿ ਜਥੇਦਾਰ ਪ੍ਰਦੁਮਣ ਸਿੰਘ ਭਾਵੇਂ ਕੈਨੇਡਾ ਵਿਚ ਵੱਡੇ ਟਰਾਂਸਪੋਰਟਰ ਸਨ, ਉੱਥੇ ਵੀ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਦਾ ਸਰਗਰਮ ਰਹੇ ਅਤੇ ਪਾਰਟੀ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦਿਆਂ ਹਮੇਸ਼ਾ ਮਾਣ ਸਤਿਕਾਰ ਦਿੱਤਾ ਜਾਂਦਾ ਰਿਹਾ | ਉਨ੍ਹਾਂ ਦੇ ਚਲੇ ਜਾਣ ਜਿੱਥੇ ਚੀਮਾ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਉੱਥੇ ਸਮਾਜ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਡਾ.ਦਲਜੀਤ ਸਿੰਘ ਚੀਮਾ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਭਾਜਪਾ ਆਗੂ ਦੀਦਾਰ ਸਿੰਘ ਭੱਟੀ, ਗੁਰਪ੍ਰੀਤ ਸਿੰਘ ਭੱਟੀ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਉੱਘੇ ਕਾਲਮ ਨਵੀਸ ਡਾ.ਹਰਜਿੰਦਰ ਸਿੰਘ ਲਾਲ, ਪਿ੍ਤਪਾਲ ਸਿੰਘ ਬਿਸ਼ਨਪੁਰਾ, ਕੰਵਰਨਰਿੰਦਰ ਸਿੰਘ ਚਾਹਲ, ਸਾਬਕਾ ਮੰਤਰੀ ਜਗਦੀਸ ਸਿੰਘ ਗਰਚਾ, ਰਘਵੀਰ ਸਿੰਘ ਸਹਾਰਨਮਾਜਰਾ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰਖੇੜੀ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਚੇਅਰਮੈਨ ਬੂਟਾ ਸਿੰਘ ਰਾਣੋ, ਗੁਰਦੀਪ ਸਿੰਘ ਜ਼ੁਲਮਗੜ੍ਹ, ਪ੍ਰੀਤਮ ਸਿੰਘ ਹੋਲ਼, ਮਹਿਲਾ ਪ੍ਰਧਾਨ ਸਤਿੰਦਰਦੀਪ ਕੌਰ ਦੀਪੀ ਮਾਂਗਟ, ਬੀਬੀ ਜਸਪ੍ਰੀਤ ਕੌਰ ਅੜੈ੍ਹਚਾਂ, ਹਰਜੀਵਨਪਾਲ ਸਿੰਘ ਗਿੱਲ, ਸਾਬਕਾ ਪ੍ਰਧਾਨ ਮਲਕੀਤ ਸਿੰਘ ਧਾਲੀਵਾਲ, ਅਮਰਜੀਤ ਸਿੰਘ ਮਾਂਗੇਵਾਲ, ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਸੰਦੀਪ ਸਿੰਘ ਰੁਪਾਲੋਂ, ਪਿ੍ਤਪਾਲ ਸਿੰਘ ਚੀਮਾ, ਹਰਦੇਵ ਸਿੰਘ ਬੋਪਾਰਾਏ, ਸ਼ਿਵਰਾਜ ਸਿੰਘ ਜੱਲ੍ਹਾ, ਜਸਵੀਰ ਸਿੰਘ ਨਿਜ਼ਾਮਪੁਰ, ਸਾਬਕਾ ਮੈਨੇਜਰ ਲੱਖਾ ਸਿੰਘ ਰੌਣੀ ਤੋਂ ਇਲਾਵਾ ਇਲਾਕੇ ਦੇ ਪੰਚ, ਸਰਪੰਚ ਅਤੇ ਮੋਹਤਬਰ ਸ਼ਖ਼ਸੀਅਤਾਂ ਹਾਜ਼ਰ ਸਨ | ਅੰਤ ਵਿਚ ਭਾਜਪਾ ਆਗੂ ਬਿਕਰਮਜੀਤ ਸਿੰਘ ਚੀਮਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |