15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਮੁੜ 2027 'ਚ ਸਰਕਾਰ ਬਣਾਉਣ ਲਈ ਉਤਾਵਲੇ-ਪ੍ਰਧਾਨ ਮਨਜਿੰਦ ਭੋਲਾ

Ad Position 21
No active advertisement
ਅਜੀਤ ਡੈਸਕ 03-01-2026
ਸਾਹਨੇਵਾਲ, 2 ਜਨਵਰੀ (ਅਮਰਜੀਤ ਸਿੰਘ ਮੰਗਲੀ)-ਪੰਜਾਬ ਦੇ ਲੋਕਾਂ ਨੇ ਪੰਜਾਬ ਦੇ ਭਲੇ ਦੇ ਵਾਸਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਜਿਸ 'ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪਹਿਲ ਕੀਤੀ ਜਾ ਰਹੀ ਹੈ | ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਦੀ ਸਹੂਲਤਾਂ ਲਈ ਸਕੂਲਾਂ ਵਿਚ ਅਧਿਆਪਕ ਅਤੇ ਹਸਪਤਾਲਾਂ ਦੇ ਵਿਚ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਰਿਹਾ, ਉੱਥੇ ਹੀ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਰਿਹਾ | ਪ੍ਰਧਾਨ ਮਨਜਿੰਦਰ ਸਿੰਘ ਭੋਲਾ ਨੇ ਦੱਸਿਆ ਕਿ ਹਲਕਾ ਸਾਹਨੇਵਾਲ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿਚ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ ਅਤੇ ਹਲਕੇ ਵਿਚ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿਚ ਸਾਹਨੇਵਾਲ ਹਲਕੇ ਦੀਆਂ ਸੜਕਾਂ ਦਾ ਨਿਰਮਾਣ ਕਾਰਜ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅੰਦਰ ਨੌਜਵਾਨ ਪੀੜੀ ਨੂੰ ਬਚਾਉਣ ਲਈ ਸੈਂਕੜੇ ਪਿੰਡਾਂ ਵਿਚ ਗਰਾਊਾਡ ਅਤੇ ਸਟੇਡੀਅਮ ਬਣਾਏ ਜਾ ਰਹੇ ਹਨ, ਜਿਸ ਨਾਲ ਨੌਜਵਾਨ ਪੀੜੀ ਨਸ਼ਿਆਂ ਤੋਂ ਬਚ ਕੇ ਖੇਡਾਂ ਨਾਲ ਜੋੜ ਸਕੇਗੀ | ਪ੍ਰਧਾਨ ਮਨਜਿੰਦਰ ਸਿੰਘ ਭੋਲਾ ਨੇ ਕਿਹਾ ਕਿ ਕੁੱਝ ਹੀ ਮਹੀਨਿਆਂ ਅੰਦਰ ਹਲਕਾ ਸਾਹਨੇਵਾਲ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਅਤੇ ਪੰਜਾਬ ਦੇ ਲੋਕ ਫਿਰ ਤੋਂ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਹਨ | ਇਸ ਮੌਕੇ ਕੁਲਵਿੰਦਰ ਸਿੰਘ ਕਾਲਾ ਕੌਂਸਲਰ, ਲਾਲੀ ਹਰਾ ਪ੍ਰਧਾਨ, ਵਿਜੇ ਪੁਰੀ ਪ੍ਰਧਾਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੋਮਲਖੇੜੀ ਗੁਰੂ ਘਰ ਤੋਂ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਸਵ. ਜਥੇਦਾਰ ਪ੍ਰਦੁਮਣ ਸਿੰਘ ਪਾਇਲ ਨਮਿਤ ਸ਼ਰਧਾਂਜਲੀ ਸਮਾਗਮ ਗਿਆਸਪੁਰਾ, ਇਯਾਲੀ, ਚੰਦੂਮਾਜਰਾ, ਸਰੀਨ, ਲੱਖਾ ਪਾਇਲ ਤੇ...
Ad Position 24